ਬਰਨਾਲਾ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

Friday, Jan 27, 2023 - 02:17 PM (IST)

ਬਰਨਾਲਾ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ 'ਚ ਟੱਕਰ ਮਾਰਨ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਪੁਲਸ ਅਧਿਕਾਰੀ ਬਲਜੀਤ ਸਿੰਘ ਨੇ ਦਸਿਆ ਕਿ ਪੁਲਸ ਕੋਲ ਹਰਪ੍ਰੀਤ ਸਿੰਘ ਵਾਸੀ ਰੰਗੀਆ ਨੇ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਦੋਸਤ ਦਵਿੰਦਰ ਸਿੰਘ ਵਾਸੀ ਰੰਗੀਆਂ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ।

ਜਦੋਂ ਦੋਵੇਂ ਜ਼ੀਰੋ ਪੁਆਇੰਟ ਠੀਕਰੀਵਾਲ ਰੋਡ ਬਰਨਾਲਾ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਫ਼ਰਾਰ ਹੋ ਗਿਆ। ਦੋਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਦਵਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ। ਮੁਦੱਈ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News