ਕਾਰ ਤੇ ਟਰਾਲੇ ਦੀ ਟੱਕਰ ’ਚ ਕਾਰ ਚਾਲਕ ਦੀ ਮੌਤ

Tuesday, Feb 14, 2023 - 03:41 PM (IST)

ਕਾਰ ਤੇ ਟਰਾਲੇ ਦੀ ਟੱਕਰ ’ਚ ਕਾਰ ਚਾਲਕ ਦੀ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਟਰਾਲੇ ਵੱਲੋਂ ਫੇਟ ਮਾਰ ਦੇਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਸਤਬੀਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਜਗਜੀਤ ਸਿੰਘ ਵਾਸੀ ਸੇਖਾ ਰੋਡ ਬਰਨਾਲਾ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਕੁੜੀ ਦਾ ਵਿਆਹ ਸੀ। ਮੇਰਾ ਭਤੀਜਾ ਜਤਿੰਦਰ ਸਿੰਘ ਵਾਸੀ ਖੁੱਡੀ ਆਪਣੀ ਗੱਡੀ ’ਚ ਲੋੜੀਂਦਾ ਸਾਮਾਨ ਲੈਣ ਲਈ ਗਿਆ ਸੀ ਤਾਂ ਰਸਤੇ ’ਚ ਇਕ ਟਰਾਲੇ ਨੇ ਉਸਨੂੰ ਫੇਟ ਮਾਰੀ, ਜਿਸ ਕਾਰਨ ਜਤਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਟਰਾਲਾ ਚਾਲਕ ਰਾਮ ਗੋਪਾਲ ਨਾਇਕ ਵਾਸੀ ਜ਼ਿਲ੍ਹਾ ਬੀਕਾਨੇਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News