ਰੇਲਗੱਡੀ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

Tuesday, Feb 14, 2023 - 04:51 PM (IST)

ਰੇਲਗੱਡੀ ਦੀ ਲਪੇਟ ''ਚ ਆਉਣ ਕਾਰਨ ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਪੰਡਿਤ, ਜਸਵਿੰਦਰ) : ਜਲੰਧਰ-ਪਠਾਨਕੋਟ ਰੇਲ ਮਾਰਗ 'ਤੇ ਅੱਜ ਦੁਪਹਿਰ ਚੰਡੀਗੜ੍ਹ ਕਾਲੋਨੀ ਐੱਫ. ਸੀ. ਆਈ. ਗੋਦਾਮਾਂ ਨੇੜੇ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਦੀ ਪਛਾਣ ਸੁੱਚਾ ਸਿੰਘ ਪੁੱਤਰ ਸੋਢੀ ਸਿੰਘ ਵਾਸੀ ਦਸਮੇਸ਼ ਨਗਰ ਟਾਂਡਾ ਦੇ ਰੂਪ 'ਚ ਹੋਈ ਹੈ। ਰੇਲਵੇ ਪੁਲਸ ਦੇ ਏ. ਐੱਸ. ਆਈ. ਗੁਰਿੰਦਰ ਸਿੰਘ ਨੇ ਦੱਸਿਆ ਕਿ ਰੇਲਵੇ ਲਾਈਨ ਪਾਰ ਕਰਦੇ ਸਮੇਂ ਸੁੱਚਾ ਸਿੰਘ ਰੇਲਗੱਡੀ ਦੀ ਲਪੇਟ 'ਚ ਆ ਕੇ ਮੌਤ ਦਾ ਸ਼ਿਕਾਰ ਹੋਇਆ ਹੈ।

ਰੇਲਵੇ ਪੁਲਸ ਨੇ ਇਸ ਸਬੰਧੀ 174 ਤਹਿਤ ਕਾਰਵਾਈ ਕੀਤੀ ਹੈ। ਮੌਤ ਦਾ ਸ਼ਿਕਾਰ ਹੋਇਆ ਵਿਅਕਤੀ ਕਿਨ੍ਹਾਂ ਹਾਲਾਤ 'ਚ ਰੇਲਗੱਡੀ ਦੀ ਲਪੇਟ 'ਚ ਆਇਆ, ਫਿਲਹਾਲ ਇਸ ਦੀ ਜ਼ਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ।


author

Babita

Content Editor

Related News