ਟਾਂਡਾ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਟਿੱਪਰ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

Saturday, Apr 29, 2023 - 11:47 AM (IST)

ਟਾਂਡਾ 'ਚ ਚੜ੍ਹਦੀ ਸਵੇਰ ਵਾਪਰਿਆ ਭਿਆਨਕ ਹਾਦਸਾ, ਟਿੱਪਰ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਟਾਂਡਾ ਉੜਮੁੜ (ਵਰਿੰਦਰ, ਮੋਮੀ, ਜਸਵਿੰਦਰ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਮੂਨਕਾ ਫਾਟਕ ਨਜ਼ਦੀਕ ਇੱਟਾਂ ਵਾਲੇ ਟਿੱਪਰ ਅਤੇ ਮੋਟਰਸਾਈਕਲ ਦਰਮਿਆਨ  ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾਸਵੇਰੇ ਕਰੀਬ 8.40 ਵਜੇ ਉਸ ਸਮੇਂ ਵਾਪਰਿਆ, ਜਦੋਂ ਟਾਂਡਾ ਵੱਲੋਂ ਮੋਟਰਸਾਈਕਲ ਸਵਾਰ ਰਾਜ ਮਿਸਤਰੀ ਹਰਬੰਸ ਸਿੰਘ ਪੁੱਤਰ ਗੋਲਾ ਰਾਮ ਵਾਸੀ ਗਿੱਦੜਪਿੰਡੀ ਦਸੂਹਾ ਵੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : CM ਬਣਨ ਮਗਰੋਂ ਪਹਿਲੀ ਵਾਰ ਭਗਵੰਤ ਮਾਨ ਨੇ ਲੁਧਿਆਣਾ 'ਚ ਰੱਖੀ ਪੰਜਾਬ ਕੈਬਨਿਟ ਦੀ ਮੀਟਿੰਗ

ਜਦੋਂ ਉਹ ਪਿੰਡ ਮੂਨਕਾ ਵੱਲ ਇੱਟਾਂ ਵਾਲਾ ਟਿੱਪਰ ਮੁੜਨ ਲੱਗਾ ਤਾਂ ਉਹ ਟਿੱਪਰ ਦੀ ਲਪੇਟ 'ਚ ਆ ਗਿਆ। ਹਾਦਸੇ ਦੌਰਾਨ ਹਰਬੰਸ ਸਿੰਘ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਮੀਟਿੰਗ ਬਾਰੇ CM ਮਾਨ ਦਾ ਵੱਡਾ ਐਲਾਨ, ਮਜ਼ਦੂਰਾਂ ਨੂੰ ਵੀ ਦਿੱਤੀ ਖ਼ੁਸ਼ਖ਼ਬਰੀ

ਜਾਣਕਾਰੀ ਅਨੁਸਾਰ ਮ੍ਰਿਤਕ ਹਰਬੰਸ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਉਹ ਪਿੰਡ ਝਿੰਗੜ ਕਲਾਂ ਆਪਣੇ ਕੰਮ 'ਤੇ ਜਾ ਰਿਹਾ ਸੀ ਕਿ ਇਹ ਮੰਦਭਾਗੀ ਘਟਨਾ ਵਾਪਰ ਗਈ। ਇਸ ਸੜਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਟਾਂਡਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸਾਗ੍ਰਸਤ ਭਾਵਨਾ ਨੂੰ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News