ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਵਿਅਕਤੀ ਦੀ ਮੌਤ

Wednesday, Mar 06, 2024 - 05:21 PM (IST)

ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਵਿਅਕਤੀ ਦੀ ਮੌਤ

ਜਲਾਲਾਬਾਦ (ਬਜਾਜ) : ਇੱਥੇ ਪਿੰਡ ਘੁਬਾਇਆ ਵਿਖੇ ਐੱਫ. ਐੱਫ. ਰੋਡ ’ਤੇ ਸਥਿਤ ਇੰਡੀਅਨ ਆਇਲ ਦੇ ਕੋਲ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਵਾਪਰੇ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਦੱਈ ਸ਼ੇਲਦੀਪ ਕੰਬੋਜ ਪੁੱਤਰ ਦਰਸ਼ਨ ਲਾਲ ਵਾਸੀ ਸਲੇਮਸ਼ਾਹ (ਥਾਣਾ ਸਦਰ ਫਾਜਿਲਕਾ) ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਉਸ ਦਾ ਚਾਚਾ ਰਾਜੇਸ਼ ਕੁਮਾਰ ਉਰਫ਼ ਪ੍ਰੇਮ ਪੁੱਤਰ ਟੇਕ ਚੰਦ ਵਾਸੀ ਸਲੇਮਸ਼ਾਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਬੂਰਵਾਲਾ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ।

ਇਸ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਹਾਦਸੇ ਵਿਚ ਰਾਜੇਸ਼ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ। ਥਾਣਾ ਵੈਰੋਕੇ ਦੀ ਪੁਲਸ ਵੱਲੋਂ ਮੁਦੱਈ ਸ਼ੇਲਦੀਪ ਕੰਬੋਜ ਦੇ ਬਿਆਨਾਂ ਦੇ ਅਧਾਰ 'ਤੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News