ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

Monday, Sep 02, 2024 - 12:45 PM (IST)

ਬੇਸਹਾਰਾ ਪਸ਼ੂ ਨਾਲ ਟਕਰਾਉਣ ਕਾਰਨ ਵਿਅਕਤੀ ਦੀ ਮੌਤ

ਅਬੋਹਰ (ਸੁਨੀਲ) : ਬੀਤੀ ਰਾਤ ਪਿੰਡ ਦੁਤਾਰਾਂਵਾਲੀ ਦੇ ਰਹਿਣ ਵਾਲੇ ਇਕ ਮੋਟਰਸਾਈਕਲ ਸਵਾਰ ਦੀ ਬੇਸਹਾਰਾ ਪਸ਼ੂ ਦੀ ਟੱਕਰ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ’ਚ ਰਖਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਦੁਤਾਰਾਂਵਾਲੀ ਦਾ ਰਹਿਣ ਵਾਲਾ ਕਰੀਬ 43 ਸਾਲਾ ਰਾਮਕਮਲ ਪੁੱਤਰ ਓਮ ਪ੍ਰਕਾਸ਼ ਮੋਟਰਸਾਈਕਲ ’ਤੇ ਸ਼ਹਿਰ ਤੋਂ ਪਿੰਡ ਨੂੰ ਜਾ ਰਿਹਾ ਸੀ, ਜਦੋਂ ਉਹ ਪਿੰਡ ਨੇੜੇ ਪੁੱਜਾ ਤਾਂ ਸੜਕ ’ਤੇ ਅਚਾਨਕ ਆਏ ਬੇਸਹਾਰਾ ਪਸ਼ੂ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਜ਼ਖਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੇ ਸਹਾਇਕ ਸਬ-ਇੰਸਪੈਕਟਰ ਕ੍ਰਿਸ਼ਨ ਲਾਲ ਮੌਕੇ ’ਤੇ ਪਹੁੰਚੇ ਅਤੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
 


author

Babita

Content Editor

Related News