ਟਰੱਕ ਨਾਲ ਵਾਪਰੇ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

Monday, Sep 02, 2024 - 05:12 PM (IST)

ਟਰੱਕ ਨਾਲ ਵਾਪਰੇ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਤ

ਖਰੜ (ਰਣਬੀਰ) : ਲਾਂਡਰਾਂ-ਚੂੰਨੀ ਰੋਡ ਪਿੰਡ ਸਵਾੜਾ ਨੇੜੇ ਤੇਜ਼ ਰਫ਼ਤਾਰ ਟਰੱਕ ਨਾਲ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਛਾਣ ਰੂਪ ਸਿੰਘ (57) ਪੁੱਤਰ ਬੰਤਾ ਸਿੰਘ ਵਾਸੀ ਪਿੰਡ ਪੱਤੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਸ ਵਲੋਂ ਹਾਦਸੇ ਲਈ ਜ਼ਿੰਮੇਵਾਰ ਦੱਸੇ ਗਏ ਟਰੱਕ ਚਾਲਕ ਜਸਵੀਰ ਸਿੰਘ ਵਾਸੀ ਪਿੰਡ ਕਾਲੇ ਮਾਜ਼ਰਾ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਖ਼ਿਲਾਫ਼ ਮੁਕੱਦਮਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਆਪਣੇ ਬਿਆਨਾਂ ਰਾਹੀਂ ਅਵਤਾਰ ਸਿੰਘ ਵਾਸੀ ਪਿੰਡ ਪੱਤੋਂ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਰੂਪ ਸਿੰਘ ਸਵਰਾਜ ਕੰਪਨੀ ਮੋਹਾਲੀ ਵਿਖੇ ਬਤੌਰ ਡਰਾਈਵਰ ਕੰਮ ਕਰਦਾ ਸੀ, ਜੋ ਬੀਤੇ ਦਿਨੀਂ ਆਪਣੇ ਕੰਮ ਤੋਂ ਛੁੱਟੀ ਕਰਨ ਮਗਰੋਂ ਮੋਟਰਸਾਈਕਲ ਰਾਹੀ ਪਿੰਡ ਜਾ ਰਿਹਾ ਸੀ ਕਿ ਉਕਤ ਥਾਂ ਪੁੱਜਣ 'ਤੇ ਲਾਂਡਰਾ ਸਾਈਡ ਤੋਂ ਪਿਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕਦੇ ਚਾਲਕ ਨੇ ਉਸ ਦੇ ਅੱਗੇ ਜਾ ਰਹੇ ਭਰਾ ਰੂਪ ਸਿੰਘ ਨੂੰ ਪਿੱਛੋਂ ਜ਼ੋਰ ਨਾਲ ਟੱਕਰ ਮਾਰ ਦਿੱਤੀ।

ਜਿਸ ਨਾਲ ਉਹ ਸਣੇ ਮੋਟਰਸਾਈਕਲ ਸੜ੍ਹਕ 'ਤੇ ਡਿੱਗ ਪਿਆ, ਜਿਸ ਦੇ ਸਿਰ 'ਚ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਫੌਰੀ ਸਿਵਲ ਹਸਪਤਾਲ ਫੇਜ਼-6 ਮੋਹਾਲੀ ਲਿਜਾਇਆ ਗਿਆ। ਇੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਹਾਦਸੇ ਦੀ ਸੂਚਨਾ ਮਿਲਦੇ ਸਾਰ ਹੀ ਪੁਲਸ ਵਲੋਂ ਮੌਕੇ 'ਤੇ ਪੁੱਜ ਨੁਕਸਾਨੇ ਗਏ ਮੋਟਰਸਾਈਕਲ ਨੂੰ ਕਬਜ਼ੇ 'ਚ ਲਿਆ ਗਿਆ। ਟਰੱਕ ਚਾਲਕ ਟਰੱਕ ਨੂੰ ਮੌਕੇ 'ਤੇ ਹੀ ਛੱਡ ਉਥੋਂ ਫ਼ਰਾਰ ਹੋ ਗਿਆ। ਪੁਲਸ ਵਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਦੇਹ ਨੂੰ ਉਸਦੇ ਵਾਰਸਾਂ ਹਵਾਲੇ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News