ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

Sunday, Nov 24, 2024 - 11:33 AM (IST)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

ਡੇਰਾਬੱਸੀ (ਵਿਕਰਮਜੀਤ) : ਡੇਰਾਬੱਸੀ ਬਰਵਾਲਾ ਮੋੜ ’ਤੇ ਦੇਰ ਰਾਤ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਲਸ਼ਨ ਛਾਬੜਾ (67) ਪੁੱਤਰ ਖਰੈਤੀ ਲਾਲ ਛਾਬੜਾ ਵਾਸੀ ਗੁਲਾਬਗੜ੍ਹ ਰੋਡ ਡੇਰਾਬੱਸੀ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਲਸ਼ਨ ਛਾਬੜਾ ਨੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਦੁਕਾਨ ਕੀਤੀ ਹੋਈ ਸੀ ਤੇ ਡੇਰਾਬਸੀ ਗੁਲਾਬਗੜ੍ਹ ਰੋਡ ’ਤੇ ਰਹਿੰਦਾ ਸੀ।

ਬੀਤੇ ਦਿਨ ਉਹ ਡੇਰਾਬੱਸੀ ਬਰਵਾਲਾ ਮੋੜ ’ਤੇ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਵਾਹਨ ਆਇਆ ਤੇ ਉਸ ਨੂੰ ਲਪੇਟ ’ਚ ਲੈ ਲਿਆ। ਇਸ ਤੋਂ ਬਾਅਦ ਉਹ ਸੱਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਇਲਾਜ ਲਈ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖ਼ਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।‌ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਹਵਾਲੇ ਕਰ ਦਿੱਤੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।


author

Babita

Content Editor

Related News