ਰਾਹਗੀਰ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਮੌਤ

Thursday, Nov 28, 2024 - 10:35 AM (IST)

ਰਾਹਗੀਰ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਮੌਤ

ਬਠਿੰਡਾ (ਸੁਖਵਿੰਦਰ) : ਇੱਥੇ ਵਾਪਰੇ ਵੱਖ-ਵੱਖ ਹਾਦਸਿਆਂ ’ਚ ਚਾਰ ਲੋਕ ਜ਼ਖਮੀ ਹੋ ਗਏ, ਜਦੋਂ ਕਿ ਅਣਪਛਾਤੇ ਵਾਹਨ ਨੇ ਇਕ ਵਿਅਕਤੀ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਠਿੰਡਾ ਮਲੋਟ ਰੋਡ ’ਤੇ ਪੈਦਲ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਦਰੜ ਦਿੱਤਾ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਦੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ। ਇਸੇ ਤਰ੍ਹਾਂ ਬੀਤੀ ਸ਼ਾਮ ਸੜਕ ’ਤੇ ਐਕਟਿਵਾ ਸਵਾਰ ਵੱਲੋਂ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ। ਹਾਦਸੇ ’ਚ ਸਾਈਕਲ ਸਵਾਰ ਉਮੇਸ਼ ਕੁਮਾਰ (44) ਵਾਸੀ ਪ੍ਰਤਾਪ ਨਗਰ ਜ਼ਖਮੀ ਹੋ ਗਿਆ। ਇਸੇ ਤਰ੍ਹਾਂ ਪਰਸ ਰਾਮਨਗਰ ਓਵਰਬ੍ਰਿਜ ਦੇ ਹੇਠਾਂ 2 ਐਕਟਿਵਾ ਸਵਾਰਾਂ ਦੀ ਟੱਕਰ ਹੋ ਗਈ। ਹਾਦਸੇ ’ਚ ਰਵੀ ਕੁਮਾਰ (42), ਵਿਨੋਦ (42) ਅਤੇ ਜਗਤਾਰ ਸਿੰਘ ਲਾਲ ਸਿੰਘ ਬਸਤੀ ਜ਼ਖਮੀ ਹੋ ਗਏ।


author

Babita

Content Editor

Related News