ਸਕਾਰਪੀਓ ਗੱਡੀ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ
Wednesday, Jan 01, 2025 - 05:13 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਮੱਲਾਂਵਾਲਾ ਦੇ ਅਧੀਨ ਆਉਂਦੇ ਬਾਬਾ ਜੰਮੂ ਵਾਲਾ ਪਿੰਡ ਆਸਿਫ ਵਾਲਾ ਕੋਲ ਸਕਾਰਪੀਓ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮੱਲਾਂਵਾਲਾ ਪੁਲਸ ਨੇ ਅਣਪਛਾਤੇ ਸਕਾਰਪੀਓ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਰਜਵੰਤ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਪਿੰਡ ਬੰਡਾਲਾ ਨੇ ਦੱਸਿਆ ਕਿ ਉਸ ਦਾ ਪਤੀ ਗੁਰਪ੍ਰੀਤ ਸਿੰਘ (45 ਸਾਲ) ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ।
ਜਦ ਉਹ ਬਾਬਾ ਜੰਮੂ ਵਾਲਾ ਪਿੰਡ ਆਸਿਫ ਵਾਲਾ ਪਾਸ ਪੁੱਜਾ ਤਾਂ ਇਕ ਸਕਾਰਪੀਓ ਗੱਡੀ ਤੇਜ਼ ਰਫ਼ਤਾਰ ਨਾਲ ਆਈ, ਜਿਸ ਨੇ ਉਸ ਦੇ ਪਤੀ ਗੁਰਪ੍ਰੀਤ ਸਿੰਘ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ 'ਚ ਗੁਰਪ੍ਰੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਸਕਾਰਪੀਓ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।