ਸੜਕ ਹਾਦਸੇ ''ਚ ਵਿਅਕਤੀ ਦੀ ਮੌਤ
Tuesday, Jan 21, 2025 - 03:35 PM (IST)
ਜ਼ੀਰਾ (ਰਾਜੇਸ਼ ਢੰਡ) : ਮੱਖੂ ਦੇ ਅਧੀਨ ਆਉਂਦੇ ਪਿੰਡ ਫੇਮੀ ਵਾਲਾ ਵਿਖੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਅਤੇ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮਖੂ ਪੁਲਸ ਨੇ ਇਕ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਬੂਟਾ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਫੇਮੀ ਵਾਲਾ ਨੇ ਦੱਸਿਆ ਕਿ ਉਸ ਦਾ ਜਵਾਈ ਪਰਮਜੀਤ ਸਿੰਘ ਸਮੇਤ ਆਪਣੀ ਪਤਨੀ ਅਮਰਜੀਤ ਕੌਰ ਤੇ ਸਾਲੇ ਦੇ ਲੜਕੇ ਦਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ। ਜਦ ਉਹ ਗੁਰਦੁਆਰਾ ਬਾਬਾ ਗੁਰਦੀਪ ਸਿੰਘ ਪਿੰਡ ਫੇਮੀ ਵਾਲਾ ਪਾਸ ਪੁੱਜੇ ਤਾਂ ਦੋਸ਼ੀ ਵਿਸ਼ਾਲ ਘਾਰੂ ਪੁੱਤਰ ਬਲਵੀਰ ਚੰਦ ਵਾਸੀ ਜੱਲਾ ਚੌਕ ਮੱਖੂ ਨੇ ਆਪਣਾ ਮੋਟਰਸਾਈਕਲ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਪਰਮਜੀਤ ਸਿੰਘ ਦੇ ਮੋਟਰਸਾਈਕਲ ਵਿਚ ਮਾਰਿਆ।
ਇਸ ਹਾਦਸੇ ਵਿਚ ਪਰਮਜੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਪਿੱਛੇ ਬੈਠੇ ਦਵਿੰਦਰ ਸਿੰਘ ਦੇ ਵੀ ਸੱਟਾਂ ਵੱਜੀਆਂ ਤੇ ਇਕ ਹੋਰ ਮੋਟਰਸਾਈਕਲ ਚਾਲਕ ਗੁਰਮੇਲ ਸਿੰਘ ਵਾਸੀ ਟਿੱਬੀ ਅਰਾਈਆਂ ਵਾਲਾ ਦੇ ਵੀ ਸੱਟਾਂ ਲੱਗੀਆਂ। ਬੂਟਾ ਸਿੰਘ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੋਟਰਸਾਈਕਲ ਚਾਲਕ ਖ਼ਿਲਾਫ਼ਮਾਮਲਾ ਦਰਜ ਕਰ ਲਿਆ ਗਿਆ ਹੈ।