ਸੜਕ ਹਾਦਸੇ ’ਚ ਅਣਪਛਾਤੇ ਵਿਅਕਤੀ ਦੀ ਮੌਤ, ਮਾਮਲਾ ਦਰਜ
Wednesday, Mar 19, 2025 - 03:39 PM (IST)

ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਦੇ ਅਧੀਨ ਆਉਂਦੇ ਪਿੰਡ ਬਘੇਲੇ ਵਾਲਾ ਵਿਖੇ ਹੋਏ ਸੜਕ ਹਾਦਸੇ ’ਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ’ਚ ਥਾਣਾ ਸਦਰ ਜ਼ੀਰਾ ਪੁਲਸ ਨੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਘੇਲੇ ਵਾਲਾ ਨੇ ਦੱਸਿਆ ਕਿ ਕਿਸੇ ਅਣਪਛਾਤੇ ਵ੍ਹੀਕਲ ਚਾਲਕ ਵੱਲੋਂ ਲਾਪਰਵਾਹੀ ਤੇ ਤੇਜ਼ ਰਫ਼ਤਾਰ ਨਾਲ ਇਕ ਅਣਪਛਾਤੇ ਵਿਅਕਤੀ ਨੂੰ ਫੇਟ ਮਾਰੀ ਗਈ। ਇਸ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।