ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ

Friday, Feb 09, 2024 - 03:48 PM (IST)

ਸੜਕ ਹਾਦਸੇ ''ਚ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ

ਜ਼ੀਰਾ (ਗੁਰਮੇਲ ਸੇਖਵਾਂ) : ਪਿੰਡ ਪੀਰ ਮੁਹੰਮਦ ਨੇੜੇ 2 ਮੋਟਰਸਾਈਕਲਾਂ ਵਿਚਕਾਰ ਹੋਏ ਹਾਦਸੇ 'ਚ ਇੱਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਮੌਤ ਹੋ ਗਈ। ਇਸ ਹਾਦਸੇ ਨੂੰ ਲੈ ਕੇ ਥਾਣਾ ਮਖੂ ਦੀ ਪੁਲਸ ਨੇ ਮੋਟਰਸਾਈਕਲ ਚਾਲਕ ਦੋਸ਼ੀ ਮੰਗਾ ਪੁੱਤਰ ਪਾਲਾ ਵਾਸੀ ਜੋਗੇਵਾਲਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾ 'ਚ ਮੁਦੱਈਆ ਬਲਵੀਰ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਪੀਰ ਮੁਹੰਮਦ ਨੇ ਦੋਸ਼ ਲਗਾਇਆ ਕਿ ਉਹ ਆਪਣੇ ਪਤੀ ਨਿਸ਼ਾਨ ਸਿੰਘ (30) ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਬੱਸ ਅੱਡਾ ਪੀਰ ਮੁਹੰਮਦ ਤੋਂ ਸੌਦਾ ਲੈ ਕੇ ਵਾਪਸ ਆਪਣੇ ਪਿੰਡ ਜਾ ਰਹੇ ਸੀ।

ਜਦੋਂ ਉਹ ਪਿੰਡ ਪੀਰ ਮੁਹੰਮਦ ਪਾਸ ਪੁੱਜੇ ਤਾਂ ਨਾਮਜ਼ਦ ਵਿਅਕਤੀ ਮੰਗਾ ਨੇ ਆਪਣਾ ਮੋਟਰਸਾਇਕਲ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਚਲਾਉਂਦੇ ਉਨ੍ਹਾ ਦੇ ਮੋਟਰਸਾਈਕਲ ਵਿੱਚ ਮਾਰਿਆ ਤੇ ਇਸ ਹਾਦਸੇ ਵਿੱਚ ਮੁੱਦਈਆ ਦੇ ਪਤੀ ਨਿਸ਼ਾਨ ਸਿੰਘ ਦੀ ਮੋਟਰਸਾਈਕਲ ਤੋਂ ਡਿੱਗਣ ਕਾਰਨ ਸਿਰ ਸੜਕ 'ਤੇ ਵੱਜਣ ਕਾਰਨ ਮੌਤ ਹੋ ਗਈ। ਫਿਲਹਾਲ ਪੁਲਸ ਵੱਲੋਂ ਦੋਸ਼ੀ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।


author

Babita

Content Editor

Related News