ਗੁਰਦੁਆਰਾ ਸਾਹਿਬ 'ਚ ਸੇਵਾ ਕਰਦੇ ਵਿਅਕਤੀ ਨੂੰ ਮੌਤ ਨੇ ਪਾਇਆ ਘੇਰਾ, ਪਲਾਂ 'ਚ ਛਾ ਗਈ ਸੋਗ ਦੀ ਲਹਿਰ

Sunday, Nov 14, 2021 - 05:28 PM (IST)

ਗੁਰਦੁਆਰਾ ਸਾਹਿਬ 'ਚ ਸੇਵਾ ਕਰਦੇ ਵਿਅਕਤੀ ਨੂੰ ਮੌਤ ਨੇ ਪਾਇਆ ਘੇਰਾ, ਪਲਾਂ 'ਚ ਛਾ ਗਈ ਸੋਗ ਦੀ ਲਹਿਰ

ਭੋਗਪੁਰ (ਰਾਣਾ ਭੋਗਪੁਰੀਆ)- ਨਜ਼ਦੀਕੀ ਪਿੰਡ ਲੋਹਾਰਾ (ਮਾਣਕਰਾਏ) ਵਿਖੇ ਗੁਰਦਵਾਰਾ ਸਾਹਿਬ ਵਿੱਚ ਸੇਵਾ ਕਰਦੇ ਇਕ ਵਿਅਕਤੀ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਕਤ ਵਿਅਕਤੀ ਦੀ ਮੌਤ ਦੀ ਖ਼ਬਰ ਸੁਣਦੇ ਹੀ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੋਹਾਰਾ ਦੇ ਗੁਰਦੁਆਰਾ ਸਾਹਿਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਅੱਜ ਸਵੇਰੇ ਨੌਜਵਾਨ ਨਰਿੰਦਰ ਸਿੰਘ (42) ਸਪੁੱਤਰ ਜਸਵੀਰ ਸਿੰਘ ਗੁਰਦੁਆਰਾ ਸਾਹਿਬ ਵਿਖੇ ਪ੍ਰਭਾਤ ਫੇਰੀ ਦੌਰਾਨ ਸੰਗਤ ਦੀ ਲੰਗਰ ਦੀ ਸੇਵਾ ਕਰ ਰਹੇ ਸਨ। ਸੰਗਤ ਦੀ ਸੇਵਾ ਸਮਾਪਤ ਹੋਣ ਉਪਰੰਤ ਜਿਵੇਂ ਹੀ ਵਿਅਕਤੀ ਨਰਿੰਦਰ ਸਿੰਘ ਆਪਣੇ ਲਈ ਪਲੇਟ ਵਿਚ ਚਾਹ ਪਕੌੜੇ ਲੈ ਕੇ ਹਾਲ ਵੱਲ ਹੋਇਆ ਤਾਂ ਉਹ ਅਚਾਨਕ ਡਿੱਗ ਪਿਆ। ਗੁਰਦੁਆਰਾ ਸਾਹਿਬ ਵਿਖੇ ਹਾਜ਼ਰ ਸੇਵਾਦਾਰਾਂ ਵੱਲੋਂ ਉਕਤ ਨੌਜਵਾਨ ਨੂੰ ਚੁੱਕ ਕੇ ਭੋਗਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ: ਜਲੰਧਰ ਪੁੱਜੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ, ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਵਿਅਕਤੀ ਨਰਿੰਦਰ ਸਿੰਘ ਦੀ ਹੋਈ ਇਸ ਬੇਵਕਤੀ ਮੌਤ ਕਾਰਨ ਇਲਾਕੇ ਭਰ ਵਿਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਵਿਅਕਤੀ ਦਾ ਵੱਡਾ ਭਰਾ ਹਰਜਿੰਦਰ ਸਿੰਘ ਵਿਦੇਸ਼ ਰਹਿੰਦਾ ਹੈ ਉਸ ਦੇ ਆਉਣ 'ਤੇ 15 ਨਵੰਬਰ ਨੂੰ ਬਾਅਦ ਦੁਪਹਿਰ ਪਿੰਡ ਲੋਹਾਰਾ ਵਿਖੇ ਨਰਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਨਰਿੰਦਰ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਅਧਿਕਾਰੀਆਂ ਨੂੰ ਦਿੱਤੀ ਇਹ ਸਖ਼ਤ ਚਿਤਾਵਨੀ


author

shivani attri

Content Editor

Related News