4 ਬੱਚਿਆਂ ਦੇ ਪਿਓ ਦੀ ਹਸਪਤਾਲ 'ਚ ਅਚਾਨਕ ਮੌਤ, ਪਰਿਵਾਰ ਨੇ ਕੀਤਾ ਜ਼ਬਰਦਸਤ ਹੰਗਾਮਾ

Monday, Sep 11, 2023 - 10:13 AM (IST)

4 ਬੱਚਿਆਂ ਦੇ ਪਿਓ ਦੀ ਹਸਪਤਾਲ 'ਚ ਅਚਾਨਕ ਮੌਤ, ਪਰਿਵਾਰ ਨੇ ਕੀਤਾ ਜ਼ਬਰਦਸਤ ਹੰਗਾਮਾ

ਲੁਧਿਆਣਾ (ਰਿਸ਼ੀ) : ਥਾਣਾ ਮਾਡਲ ਟਾਊਨ ਦੇ ਇਲਾਕੇ ’ਚ ਇਕ ਪ੍ਰਾਈਵੇਟ ਹਸਪਤਾਲ ’ਚ 4 ਬੱਚਿਆਂ ਦੇ ਪਿਤਾ ਦੀ ਇਲਾਜ ਦੌਰਾਨ ਐਤਵਾਰ ਦੇਰ ਰਾਤ ਮੌਤ ਤੋਂ ਬਾਅਦ ਹੰਗਾਮਾ ਹੋ ਗਿਆ ਹੈ। ਰਿਸ਼ਤੇਦਾਰਾਂ ਨੇ ਹਸਪਤਾਲ ਦੇ ਡਾਕਟਰਾਂ ’ਤੇ ਲਾਪਰਵਾਹੀ ਅਤੇ ਗਾਲੀ-ਗਲੋਚ ਕਰਨ ਦਾ ਦੋਸ਼ ਲਗਾ ਕੇ ਪ੍ਰਦਰਸ਼ਨ ਕੀਤਾ। ਉੱਥੇ ਹਸਪਤਾਲ ਦੇ ਡਾਕਟਰਾਂ ਨੇ ਸਾਰੇ ਦੋਸ਼ਾਂ ਨੂੰ ਬੇ-ਬੁਨਿਆਦ ਦੱਸਿਆ। ਪਤਾ ਲੱਗਦੇ ਹੀ ਮੌਕੇ ’ਤੇ ਪੁੱਜੀ ਪੁਲਸ ਨੇ ਸਥਿਤੀ ਨੂੰ ਕੰਟਰੋਲ ਕੀਤਾ। ਮ੍ਰਿਤਕ ਦੀ ਪਛਾਣ ਰਾਮ ਭਗਤ (49) ਨਿਵਾਸੀ ਅੰਬੇਡਕਰ ਨਗਰ, ਗਿਆਸਪੁਰਾ ਦੇ ਰੂਪ ’ਚ ਹੋਈ ਹੈ।

ਇਹ ਵੀ ਪੜ੍ਹੋ : ਪਤੀ-ਪਤਨੀ ਦਾ ਝਗੜਾ ਪੁੱਜਾ ਥਾਣੇ, ਥੱਪੜਾਂ ਦੇ ਨਾਲ ਚੱਲੇ ਘਸੁੰਨ-ਮੁੱਕੇ, ਪੁਲਸ ਵਾਲੇ ਵੀ ਨਾ ਛੱਡੇ (ਤਸਵੀਰਾਂ)

ਜਾਣਕਾਰੀ ਦਿੰਦਿਆਂ ਪਤਨੀ ਉਤਵਲ ਦੇਵੀ ਨੇ ਦੱਸਿਆ ਕਿ ਉਨ੍ਹਾਂ ਦੀ ਕਰਿਆਨੇ ਦੀ ਦੁਕਾਨ ਹੈ। ਉਸ ਦੇ 2 ਪੁੱਤਰ ਰੋਹਿਤ ਅਤੇ ਮੋਹਿਤ ਅਤੇ 2 ਧੀਆਂ ਸੋਨਾਲੀ ਅਤੇ ਸ਼ਿਵਾਨੀ ਹਨ। ਲਗਭਗ 10 ਦਿਨ ਪਹਿਲਾਂ ਪਤੀ ਦੀ ਅਚਾਨਕ ਹਾਲਤ ਖ਼ਰਾਬ ਹੋਣ ’ਤੇ ਹਸਪਤਾਲ ’ਚ ਦਾਖ਼ਲ ਕਰਵਾਇਆ ਸੀ। ਐਤਵਾਰ ਰਾਤ 7.30 ਵਜੇ ਉਹ ਆਪਣੇ ਪਤੀ ਨੂੰ ਮਿਲੇ ਸਨ, ਉਸ ਸਮੇਂ ਸਭ ਕੁੱਝ ਠੀਕ ਸੀ ਪਰ 2 ਘੰਟਿਆਂ ਬਾਅਦ ਅਚਾਨਕ ਹਸਪਤਾਲ ਵੱਲੋਂ ਉਨ੍ਹਾਂ ਨੂੰ ਫੋਨ ਕਰ ਕੇ ਉਨ੍ਹਾਂ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ : ਵਿਦੇਸ਼ ਦੀ ਧਰਤੀ ਤੋਂ ਆਈ ਖ਼ਬਰ ਨੇ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਉਨ੍ਹਾਂ ਦਾ ਦੋਸ਼ ਸੀ ਕਿ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਮੌਤ ਹੋ ਗਈ। ਮੌਕੇ ’ਤੇ ਪੁੱਜੀ ਪੁਲਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਡਾਕਟਰ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਮਰੀਜ਼ ਦੀ ਇਕ ਰਿਪੋਰਟ ਆਉਣ ਤੋਂ ਬਾਅਦ ਇਲਾਜ ਸ਼ੁਰੂ ਕੀਤਾ ਜਾਣਾ ਸੀ। ਇਸ ਬਾਰੇ ਰਿਸ਼ਤੇਦਾਰਾਂ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ। ਹਸਪਤਾਲ ਵੱਲੋਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਕੀਤੀ ਗਈ। ਸਮੇਂ-ਸਮੇਂ ’ਤੇ ਪੂਰਾ ਇਲਾਜ ਕੀਤਾ ਜਾ ਰਿਹਾ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News