ਅਣਪਛਾਤੇ ਵਿਅਕਤੀ ਦੀ ਹਸਪਤਾਲ ’ਚ ਮੌਤ

Wednesday, Sep 20, 2023 - 04:17 PM (IST)

ਅਣਪਛਾਤੇ ਵਿਅਕਤੀ ਦੀ ਹਸਪਤਾਲ ’ਚ ਮੌਤ

ਮੋਹਾਲੀ (ਪਰਦੀਪ) : ਇੱਥੇ ਫੇਜ਼-6 'ਚ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ। ਉਸ ਨੂੰ ਪੁਲਸ ਵਲੋਂ ਫੇਜ਼-6 ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਦੇ ਹਸਪਤਾਲ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ।

ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਹੈ। ਪੁਲਸ ਅਨੁਸਾਰ ਲਾਸ਼ 48 ਘੰਟਿਆਂ ਲਈ ਮੁਰਦਾਘਰ ਵਿਚ ਰੱਖ ਦਿੱਤੀ ਹੈ ਅਤੇ ਜੇਕਰ ਉਸ ਦੀ ਪਛਾਣ ਨਾ ਹੋਈ ਤਾਂ ਅੰਤਿਮ ਸੰਸਕਾਰ ਕਰਵਾ ਦਿੱਤਾ ਜਾਵੇਗਾ।


author

Babita

Content Editor

Related News