ਤੇਜ਼ ਰਫ਼ਤਾਰ ਬਲੈਰੋ ਨੇ 3 ਲੋਕਾਂ ਨੂੰ ਦਰੜਿਆ, ਮੌਕੇ ''ਤੇ ਪਿਆ ਚੀਕ-ਚਿਹਾੜਾ

Tuesday, Oct 31, 2023 - 10:15 AM (IST)

ਲੁਧਿਆਣਾ (ਵੈੱਬ ਡੈਸਕ, ਰਾਜ) : ਇੱਥੇ ਤਾਜਪੁਰ ਰੋਡ ਸਥਿਤ ਸੈਂਟਰਲ ਜੇਲ੍ਹ ਦੇ ਨਜ਼ਦੀਕ ਨਸ਼ੇ 'ਚ ਟੱਲੀ ਮਹਿੰਦਰਾ ਬਲੈਰੋ ਦੇ ਡਰਾਈਵਰ ਨੇ 3 ਰਾਹਗੀਰਾਂ ਨੂੰ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 2 ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ 14 DROs ਤੇ ਤਹਿਸੀਲਦਾਰਾਂ ਨੂੰ ਮਿਲੀ Promotion, ਪੜ੍ਹੋ ਪੂਰੀ ਸੂਚੀ

ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਜੈਰਾਮ ਵਾਸੀ ਰਾਮਦਾਸ ਨਗਰ ਵਜੋਂ ਕੀਤੀ ਗਈ ਹੈ। ਉਸ ਦੇ ਭਤੀਜੇ ਨੇ ਦੱਸਿਆ ਕਿ ਉਹ ਇਕ ਕੰਪਨੀ 'ਚ ਡਰਾਈਵਰ ਵਜੋਂ ਕੰਮ ਕਰਦਾ ਸੀ। ਗੱਡੀ ਲੈ ਕੇ ਭੱਜ ਰਹੇ ਡਰਾਈਵਰ ਨੂੰ ਲੋਕਾਂ ਨੇ ਮੌਕੇ 'ਤੇ ਹੀ ਫੜ੍ਹ ਲਿਆ ਅਤੇ ਫਿਰ ਪੁਲਸ ਦੇ ਹਵਾਲੇ ਕਰ ਦਿੱਤਾ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਸੈਰ ਕਰਦੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News