ਸਹੁਰੇ ਪਰਿਵਾਰ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪੁਲਸ ’ਤੇ ਵੀ ਲੱਗੇ ਗੰਭੀਰ ਇਲਜ਼ਾਮ

03/20/2021 7:20:09 PM

ਪਟਿਆਲਾ (ਇੰਦਰਜੀਤ ਬਖ਼ਸ਼ੀ)- ਪਟਿਆਲਾ ਦੀ ਅਨਾਜ ਮੰਡੀ ਥਾਣੇ ਦੇ ਅਧੀਨ ਆਉਂਦੇ ਖੇਤਰ ਵਿਚ 34 ਸਾਲਾ ਅਮਨਦੀਪ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਅਮਨਦੀਪ ਆਪਣੇ ਸਹੁਰੇ ਪਰਿਵਾਰ ਵੱਲੋਂ ਪਰੇਸ਼ਾਨ ਸੀ, ਜਿਸ ਕਾਰਨ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਆਪਣੇ ਸੁਸਾਈਡ ਨੋਟ ਵਿਚ ਅਮਨਦੀਪ ਨੇ ਆਪਣੀ ਮੌਤ ਦਾ ਕਾਰਨ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨਾਲ ਚੱਲ ਰਹੇ ਕਲੇਸ਼ ਨੂੰ ਜ਼ਿੰਮੇਵਾਰ ਦੱਸਿਆ। ਡੀ.ਐੱਸ.ਪੀ. ਸੌਰਵ ਜਿੰਦਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ ਹੈ।  ਇਸ ਤੋਂ ਬਾਅਦ ਪੁਲਸ ਮੌਕੇ ਉਤੇ ਪਹੁੰਚੀ ਅਤੇ ਉਨ੍ਹਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਮਨਦੀਪ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉਤੇ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ਜ਼ਿਲ੍ਹੇ ’ਚ ਕੋਰੋਨਾ ਦਾ ਵੱਡਾ ਧਮਾਕਾ, 5ਵੀਂ ਜਮਾਤ ਦੇ 10 ਵਿਦਿਆਰਥੀਆਂ ਸਣੇ 415 ਨਵੇਂ ਮਾਮਲੇ ਮਿਲੇ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਮਨਦੀਪ ਦੇ ਪਿਤਾ ਨੇ ਦੱਸਿਆ ਕਿ 4 ਸਾਲ ਪਹਿਲਾਂ ਉਨ੍ਹਾਂ ਦੇ ਲੜਕੇ ਦਾ ਵਿਆਹ ਹੋਇਆ ਸੀ। ਉਸ ਦੀ ਪਤਨੀ ਅਤੇ ਉਸ ਦੇ ਵਿਚਕਾਰ ਆਪਸ ਵਿਚ ਕਲੇਸ਼ ਰਹਿੰਦਾ ਸੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਐਲਾਨ, ਪੁਲਸ ਮਹਿਕਮੇ ’ਚ 10 ਹਜ਼ਾਰ ਮੁਲਾਜ਼ਮਾਂ ਦੀ ਕਰੇਗੀ ਨਵੀਂ ਭਰਤੀ

ਉਨ੍ਹਾਂ ਨੇ ਪੁਲਸ ਉਤੇ ਵੀ ਇਲਜ਼ਾਮ ਲਗਾਇਆ ਕਿ ਜਦੋਂ ਉਨ੍ਹਾਂ ਦੀ ਨੂੰਹ ਘਰੋਂ ਚਲੀ ਗਈ ਸੀ ਤਾਂ ਉਹ ਇਸ ਦੀ ਸ਼ਿਕਾਇਤ ਥਾਣਾ ਅਨਾਜ ਮੰਡੀ ਵਿੱਚ ਗਏ ਸਨ ਪਰ ਬਾਅਦ ਵਿਚੋਂ ਪੁਲਸ ਵੱਲੋਂ ਉਨ੍ਹਾਂ ਦੇ ਮੁੰਡੇ ਦਾ ਹੀ ਕੁਟਾਪਾ ਚਾੜ੍ਹਿਆ ਗਿਆ।

ਇਹ ਵੀ ਪੜ੍ਹੋ : ਸਿਹਤ ਮਹਿਕਮੇ ਦਾ ਕਾਰਨਾਮਾ, ਕੌਂਸਲਰ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ, ਪਰ ਮੈਸੇਜ ਨੈਗੇਟਿਵ ਦਾ ਭੇਜਿਆ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਇਹ ਸਭ ਸਹਿਣ ਨਾ ਕਰ ਸਕਿਆ ਅਤੇ ਸਹੁਰੇ ਪਰਿਵਾਰ ਅਤੇ ਪੁਲਸ ਵੱਲੋਂ ਕੀਤੇ ਜਾ ਰਹੇ ਤੰਗ ਪਰੇਸ਼ਾਨੀ ਤੋਂ ਦੁਖੀ ਹੋ ਕੇ ਅਮਨਦੀਪ ਸਿੰਘ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਿਤਾ ਨੇ ਆਪਣੇ ਪੁੱਤਰ ਦੇ ਲਈ ਇਨਸਾਫ਼ ਦੀ ਮੰਗ ਕੀਤੀ ਹੈ ।

ਇਹ ਵੀ ਪੜ੍ਹੋ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦੀ ਆਫ਼ਤ, 12 ਪੀੜਤਾਂ ਦੀ ਮੌਤ, 390 ਦੀ ਰਿਪੋਰਟ ਆਈ ਪਾਜ਼ੇਟਿਵ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri