ਬੰਦੇ ਨੇ ਮਾਸੂਮ ਕੁੜੀ ਨਾਲ ਕੀਤੀ ਸ਼ਰਮਨਾਕ ਕਰਤੂਤ, ਵੀਡੀਓ ਵਾਇਰਲ ਹੋਣ ਮਗਰੋਂ ਵੀ ਨਹੀਂ ਹੋ ਰਹੀ ਕੋਈ ਕਾਰਵਾਈ
Wednesday, Jan 15, 2025 - 05:27 AM (IST)
ਲੁਧਿਆਣਾ (ਤਰੁਣ)- ਥਾਣਾ ਡਵੀਜ਼ਨ ਨੰ. 3 ਦੇ ਇਲਾਕੇ ਢੋਕਾ ਮੁਹੱਲਾ ’ਚ ਇਕ ਮਾਸੂਮ ਬੱਚੀ ਨਾਲ ਛੇੜਛਾੜ ਦੀ ਵੀਡੀਓ ਵਾਇਰਲ ਹੋਈ ਹੈ। ਘਟਨਾ 3 ਦਿਨ ਪੁਰਾਣੀ ਹੈ। ਪੀੜਤ ਬੱਚੀ ਦੇ ਮਾਤਾ-ਪਿਤਾ 3 ਦਿਨ ਤੋਂ ਥਾਣੇ ਦੇ ਚੱਕਰ ਕੱਟ ਰਹੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਦਕਿ ਥਾਣਾ ਡਵੀਜਨ ਨੰ. 3 ਦਾ ਕੋਈ ਵੀ ਅਧਿਕਾਰੀ ਇਸ ਦੀ ਪੁਸ਼ਟੀ ਕਰਨ ਨੂੰ ਤਿਆਰ ਨਹੀਂ ਹੈ।
ਜਾਣਕਾਰੀ ਅਨੁਸਾਰ 9 ਸਾਲਾ ਬੱਚੀ ਨਾਲ ਇਕ ਵਿਸ਼ੇਸ਼ ਭਾਈਚਾਰੇ ਦਾ ਇਕ ਵਿਅਕਤੀ ਵਿਹੜੇ ਦੀਆਂ ਪੌੜੀਆਂ ਚੜ੍ਹਦਾ ਹੋਇਆ ਬੱਚੀ ਕੋਲ ਰੁਕਦਾ ਹੈ ਅਤੇ ਉਸ ਨਾਲ ਅਸ਼ਲੀਲ ਹਰਕਤਾਂ ਕਰਦਾ ਹੈ। ਬੱਚੀ ਵਿਅਕਤੀ ਤੋਂ ਦੂਰ ਹਟ ਕੇ ਆਪਣਾ ਬਚਾਅ ਕਰਦੀ ਹੈ। ਬੱਚੀ ਆਪਣੇ ਨਾਲ ਹੋਈ ਘਟਨਾ ਦੀ ਜਾਣਕਾਰੀ ਆਪਣੇ ਮਾਤਾ-ਪਿਤਾ ਨੂੰ ਦਿੰਦੀ ਹੈ।
ਉਸ ਦੇ ਮਾਤਾ-ਪਿਤਾ ਨੇ ਇਸ ਘਟਨਾ ਦੀ ਸਾਰੀ ਜਾਣਕਾਰੀ ਥਾਣਾ ਡਵੀਜ਼ਨ ਨੰ. 3 ਦੀ ਪੁਲਸ ਨੂੰ ਦਿੱਤੀ ਪਰ 3 ਦਿਨ ਬੀਤ ਜਾਣ ਦੇ ਬਾਵਜੂਦ ਪੁਲਸ ਖਾਨਾਪੂਰਤੀ ਤੋਂ ਇਲਾਵਾ ਕੁਝ ਨਹੀਂ ਕਰ ਰਹੀ। ਸੂਤਰਾਂ ਅਨੁਸਾਰ ਪੁਲਸ ਇਸ ਮਾਮਲੇ ਨੂੰ ਦਬਾਉਣ ਦੇ ਯਤਨ ’ਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੱਲਦੀ ਟ੍ਰੇਨ ਨੂੰ ਲੱਗ ਗਈ ਅੱਗ, ਸਵਾਰੀਆਂ ਦੀਆਂ ਨਿਕਲ ਗਈਆਂ ਚੀਕਾਂ
ਉਥੇ ਇਸ ਸਬੰਧੀ ਥਾਣਾ ਡਵੀਜ਼ਨ ਨੰ. 3 ਦੇ ਇੰਚਾਰਜ ਅੰਮ੍ਰਿਤਪਾਲ ਸ਼ਰਮਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਪਰ ਉਨ੍ਹਾਂ ਨੇ ਕਾਲ ਪਿਕ ਨਹੀਂ ਕੀਤੀ। ਸੂਤਰਾਂ ਅਨੁਸਾਰ ਥਾਣਾ ਇੰਚਾਰਜ ਛੁੱਟੀ ’ਤੇ ਹਨ। ਇੰਚਾਰਜ ਦੀ ਛੁੱਟੀ ਉਪਰੰਤ ਥਾਣੇ ’ਚ ਕੋਈ ਇੰਚਾਰਜ ਅਤੇ ਪ੍ਰਸ਼ਾਸਨਿਕ ਅਧਿਕਾਰੀ ਜ਼ਿੰਮੇਦਾਰੀ ਲੈ ਕੇ ਜਵਾਬ ਦੇਣ ਦੇ ਪ੍ਰਤੀ ਸਮਰੱਥ ਨਹੀਂ ਹਨ।
ਇਸ ਸਬੰਧ ਵਿਚ ਦੇਰ ਰਾਤ ਥਾਣਾ ਡਵੀਜ਼ਨ ਨੰ. 3 ਦੇ ਮੁਨਸ਼ੀ ਨਾਲ ਸੰਪਰਕ ਕਰਨ ’ਤੇ ਪਤਾ ਲੱਗਾ ਕਿ ਉਨ੍ਹਾਂ ਨੂੰ ਸ਼ਿਕਾਇਤ ਨਹੀਂ ਮਿਲੀ ਪਰ ਇਸ ਕੇਸ ਬਾਰੇ ਉਨ੍ਹਾਂ ਨੂੰ ਕਿਸੇ ਦੇ ਜ਼ਰੀਏ ਪਤਾ ਲੱਗਾ ਹੈ। ਅਧਿਕਾਰੀ ਦੇ ਆਉਣ ’ਤੇ ਹੀ ਕਾਰਵਾਈ ਹੋਵੇਗੀ।
ਇਹ ਵੀ ਪੜ੍ਹੋ- ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਪੰਜਾਬ ਦਾ ਇਹ ਅਹਿਮ ਫਾਟਕ 2 ਦਿਨਾਂ ਲਈ ਬੰਦ ਰਹੇਗਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e