ਗਲਤੀ ਨਾਲ ਨਿਗਲੀ ਜ਼ਹਿਰੀਲੀ ਚੀਜ਼, ਮੌਤ

Sunday, Jul 01, 2018 - 08:02 AM (IST)

ਗਲਤੀ ਨਾਲ ਨਿਗਲੀ ਜ਼ਹਿਰੀਲੀ ਚੀਜ਼, ਮੌਤ

 ਸੁਨਾਮ ਊਧਮ ਸਿੰਘ ਵਾਲਾ (ਮੰਗਲਾ ) – ਪਿਛਲੀ  ਰਾਤ  ਪਿੰਡ ਮੋਰਾਂਵਾਲੀ ਦੇ ਇਕ ਵਿਅਕਤੀ ਦੀ ਕੋਈ ਜ਼ਹਿਰੀਲੀ ਵਸਤੂ ਖਾ ਲੈਣ ਕਾਰਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਅਾਂ ਪੁਲਸ ਸਟੇਸ਼ਨ ਥਾਣਾ ਸਿਟੀ ਦੇ ਏ. ਐੱਸ. ਆਈ.  ਮਿੱਠੂ ਰਾਮ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (34) ਵਾਸੀ ਪਿੰਡ ਮੋਰਾਂਵਾਲੀ ਬੀਤੀ ਰਾਤ ਆਪਣੇ ਘਰ ਵਿਚ ਹੀ ਗਲਤੀ ਨਾਲ ਕੋਈ ਜ਼ਹਿਰੀਲੀ ਵਸਤੂ ਖਾ ਗਿਆ।
 ਜਦੋਂ ਉਸ ਨੂੰ ਇਲਾਜ ਲਈ ਇਕ ਹਸਪਤਾਲ ਵਿਚ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿਚ ਹੀ  ਮੌਤ ਹੋ ਗਈ। ਪੁਲਸ ਨੇ  ਇਸ ਮਾਮਲੇ ਦੇ ਸਬੰਧ ਵਿਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ  ਪੋਸਟਮਾਰਟਮ ਉਪਰੰਤ  ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ  ।


Related News