ਸਮਰਾਲਾ ’ਚ ਵੱਡੀ ਵਾਰਦਾਤ, ਧੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪਿਓ ਦੀ ਗੋਲੀ ਲੱਗਣ ਕਾਰਨ ਮੌਤ

04/29/2021 1:15:39 PM

ਸਮਰਾਲਾ (ਗਰਗ) : ਥਾਣਾ ਸਮਰਾਲਾ ਦੇ ਪਿੰਡ ਚਹਿਲਾਂ ਵਿਖੇ ਆਪਣੀ 14 ਸਾਲ ਦੀ ਮਤਰੇਈ ਧੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਇੱਕ ਵਿਅਕਤੀ ਦੀ ਤੜਕੇ ਕਰੀਬ 4 ਵਜੇ ਦੇਸੀ ਪਿਸਤੌਲ ਨਾਲ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਮੌਤ ਕਿਵੇਂ ਹੋਈ, ਅਜੇ ਕੁੱਝ ਨਹੀਂ ਕਿਹਾ ਜਾ ਸਕਦਾ। ਮੌਕੇ ’ਤੇ ਪਹੁੰਚੀ ਪੁਲਸ ਪੂਰੇ ਮਾਮਲੇ ਦੀ ਪੜਤਾਲ ਵਿੱਚ ਜੁੱਟੀ ਹੋਈ ਹੈ। ਇਹ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਹੈ ਕਿਉਂਕਿ ਮ੍ਰਿਤਕ ਦੀ ਪਤਨੀ ਵੱਲੋਂ 4 ਘੰਟੇ ਬਾਅਦ ਇਸ ਘਟਨਾ ਬਾਰੇ ਪਿੰਡ ਦੇ ਸਰਪੰਚ ਨੂੰ ਇਤਲਾਹ ਦਿੱਤੀ ਗਈ ਅਤੇ ਪਿੰਡ ਵਿੱਚ ਕਿਸੇ ਨੂੰ ਵੀ ਇਸ ਘਟਨਾ ਬਾਰੇ ਪਤਾ ਨਹੀਂ ਚੱਲਿਆ।

ਇਹ ਵੀ ਪੜ੍ਹੋ : ਦੋਸਤ ਦੀ ਪਤਨੀ 'ਤੇ ਪਾਏ ਡੋਰੇ ਪਰ ਗੱਲ ਨਾ ਬਣੀ, ਬਦਨਾਮੀ ਲਈ ਗਲੀ ਦੇ ਖੰਭਿਆਂ 'ਤੇ ਚਿਪਕਾਈਆਂ ਪਰਚੀਆਂ

ਕਰੀਬ 1 ਸਾਲ ਪਹਿਲਾ ਇਸੇ ਜਨਾਨੀ ਨੇ ਆਪਣੇ ਦੂਜੇ ਪਤੀ ਜਿਸ ਦਾ ਨਾਂ ਜਤਿੰਦਰ ਸਿੰਘ ਹੈ, 'ਤੇ ਦੋਸ਼ ਲਗਾਇਆ ਸੀ ਕਿ ਉਸ ਨੇ ਆਪਣੀ ਮਤਰੇਈ ਨਾਬਾਲਗ ਧੀ ਨਾਲ ਜ਼ਬਰਦਸਤੀ ਕੀਤੀ ਹੈ। ਇਸ ਤੋਂ ਬਾਅਦ ਇਸ ਵਿਅਕਤੀ ਨੂੰ ਸਮਰਾਲਾ ਪੁਲਸ ਨੇ ਮਾਮਲਾ ਦਰਜ ਕਰਦੇ ਹੋਏ ਲੁਧਿਆਣਾ ਜੇਲ੍ਹ ਭੇਜ ਦਿੱਤਾ ਸੀ। ਇਹ ਵਿਅਕਤੀ ਜਤਿੰਦਰ ਸਿੰਘ (28) ਪਿਛਲੇ ਮਹੀਨੇ ਹੀ ਜ਼ਮਾਨਤ ’ਤੇ ਜੇਲ੍ਹ 'ਚੋਂ ਬਾਹਰ ਆ ਗਿਆ ਸੀ ਅਤੇ ਆਪਣੇ ’ਤੇ ਇਲਜ਼ਾਮ ਲਾਉਣ ਵਾਲੀ ਪਤਨੀ ਅਤੇ ਉਸ ਦੀ ਧੀ ਨਾਲ ਮੁੜ ਘਰ ਵਿੱਚ ਰਹਿਣ ਲੱਗ ਪਿਆ।

ਇਹ ਵੀ ਪੜ੍ਹੋ : ਕੈਪਟਨ 'ਤੇ ਜੇ. ਜੇ. ਸਿੰਘ ਦਾ ਪਲਟਵਾਰ, 'ਤੁਸੀਂ ਵੀ ਪਟਿਆਲਾ ਤੋਂ ਜ਼ਮਾਨਤ ਜ਼ਬਤ ਕਰਵਾਈ ਹੈ'

ਉਸ ਦੀ ਪਤਨੀ ਨੇ ਦੱਸਿਆ ਅੱਜ ਸਵੇਰੇ 4 ਵਜੇ ਦੇ ਕਰੀਬ ਅਸਲਾ ਸਾਫ਼ ਕਰਦੇ ਹੋਏ ਜਤਿੰਦਰ ਸਿੰਘ ਨੂੰ ਗੋਲੀ ਵੱਜੀ ਹੈ, ਜਦੋਂ ਕਿ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਘਟਨਾ ਬਾਰੇ ਉਸੇ ਵੇਲੇ ਇਤਲਾਹ ਦੇਣ ਦੀ ਬਜਾਏ ਕਈ ਘੰਟੇ ਬਾਅਦ ਹੀ ਪਰਿਵਾਰ ਵੱਲੋਂ ਜਾਣਕਾਰੀ ਕਿਉਂ ਦਿੱਤੀ ਗਈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਗਰਮੀ ਨੇ ਤੋੜਿਆ 50 ਸਾਲਾਂ ਦਾ ਰਿਕਾਰਡ

ਉਧਰ ਥਾਣਾ ਸਮਰਾਲਾ ਦੇ ਐੱਸ. ਐੱਚ. ਓ. ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਲਾਸ਼ ਅਤੇ ਪਿਸਤੌਲ ਕਬਜ਼ੇ ਵਿੱਚ ਲੈਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਹਰ ਪਹਿਲੂ 'ਤੇ ਜਾਂਚ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

Babita

This news is Content Editor Babita