ਦਰਦਨਾਕ : ਨਹਿਰ 'ਚ ਡੁੱਬਿਆ ਪਰਿਵਾਰ, ਲੋਕਾਂ ਨੇ ਛਾਲਾਂ ਮਾਰ ਮਾਂ-ਪੁੱਤ ਨੂੰ ਕੱਢਿਆ, ਤੇਜ਼ ਵਹਾਅ 'ਚ ਰੁੜ੍ਹਿਆ ਪਿਤਾ

Tuesday, Jun 08, 2021 - 12:03 PM (IST)

ਦਰਦਨਾਕ : ਨਹਿਰ 'ਚ ਡੁੱਬਿਆ ਪਰਿਵਾਰ, ਲੋਕਾਂ ਨੇ ਛਾਲਾਂ ਮਾਰ ਮਾਂ-ਪੁੱਤ ਨੂੰ ਕੱਢਿਆ, ਤੇਜ਼ ਵਹਾਅ 'ਚ ਰੁੜ੍ਹਿਆ ਪਿਤਾ

ਸਿੱਧਵਾਂ ਬੇਟ (ਚਾਹਲ) : ਸਿੱਧਵਾਂ ਬੇਟ ਦੇ ਨਜ਼ਦੀਕ ਨਹਿਰ ਦੇ ਪਾਣੀ 'ਚ ਇਕ ਪਰਿਵਾਰ ਅਚਾਨਕ ਵਹਿ ਗਿਆ। ਮੌਕੇ 'ਤੇ ਲੋਕਾਂ ਨੇ ਨਹਿਰ ਵਿੱਚ ਛਾਲਾਂ ਮਾਰ ਕੇ ਮਾਂ ਅਤੇ ਪੁੱਤ ਨੂੰ ਤਾਂ ਬਚਾ ਲਿਆ ਪਰ ਬੱਚੇ ਦਾ ਪਿਤਾ ਨਹਿਰ ਦੇ ਪਾਣੀ ਦੇ ਤੇਜ਼ ਵਹਾਅ 'ਚ ਹੀ ਰੁੜ੍ਹ ਗਿਆ, ਜਿਸ ਦੀ ਮੌਤ ਹੋ ਗਈ। ਥਾਣਾ ਸਿੱਧਵਾਂ ਬੇਟ ਦੇ ਏ. ਐਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਸਿੱਧਵਾਂ ਬੇਟ ਮੰਡੀ ਦੇ ਨਜ਼ਦੀਕ ਝੁੱਗੀਆਂ ਵਿਚ ਰਹਿਣ ਵਾਲਾ ਪਰਿਵਾਰ ਆਪਣੀ ਗੱਡੀ ਟਾਟਾ ਟਰੈਵਲ ਨੂੰ ਨਹਿਰ 'ਤੇ ਧੋਣ ਲਈ ਆਇਆ ਸੀ।

ਇਹ ਵੀ ਪੜ੍ਹੋ : ਕੈਪਟਨ ਵੱਲੋਂ 'ਅਕਾਲੀ ਦਲ' ਤੇ 'ਆਪ' ਆਗੂਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

ਪਰਿਵਾਰ ਦਾ ਮੁਖੀ ਸੰਨੀ (35) ਉਸ ਦੀ ਪਤਨੀ ਨਾਰੰਗੀ ਅਤੇ 9 ਸਾਲ ਦਾ ਪੁੱਤਰ ਅਜੈ ਕੁਮਾਰ ਨਹਿਰ ਕਿਨਾਰੇ ਗੱਡੀ ਨੂੰ ਧੋ ਰਹੇ ਸਨ। ਅਚਾਨਕ ਤਿੰਨੋਂ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ। ਆਸ-ਪਾਸ ਦੇ ਲੋਕਾਂ ਨੇ ਜਦੋਂ ਉਨ੍ਹਾਂ ਨੂੰ ਨਹਿਰ ਦੇ ਵਿੱਚ ਡੁੱਬਦੇ ਹੋਏ ਦੇਖਿਆ ਤਾਂ ਨਹਿਰ ਵਿੱਚ ਛਾਲਾਂ ਲਗਾ ਦਿੱਤੀਆਂ।

ਇਹ ਵੀ ਪੜ੍ਹੋ : 'ਫ਼ੌਜ' 'ਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਖ਼ੁਸ਼ਖ਼ਬਰੀ, 5 ਜ਼ਿਲ੍ਹਿਆਂ 'ਚ ਰਜਿਸਟ੍ਰੇਸ਼ਨ ਸ਼ੁਰੂ

ਲੋਕਾਂ ਨੇ ਨਾਰੰਗੀ ਅਤੇ ਉਸ ਦੇ 9 ਸਾਲ ਦੇ ਬੱਚੇ ਨੂੰ ਤਾਂ ਬਚਾ ਲਿਆ ਪਰ ਸੰਨੀ ਤੇਜ਼ ਪਾਣੀ ਦੇ ਵਹਾਅ ਵਿੱਚ ਡੁੱਬ ਗਿਆ ਅਤੇ ਉਸ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਕੋਈ ਵੀ ਪੁਲਸ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
 


author

Babita

Content Editor

Related News