ਪਤੀ-ਪਤਨੀ ਮੰਦਰ ''ਚੋਂ ਨਿਕਲੇ ਤਾਂ ਲੁਟੇਰਿਆਂ ਨੇ ਕਰ''ਤਾ ਹਮਲਾ, ਜ਼ਖ਼ਮੀ ਪਤੀ ਨੇ ਇਲਾਜ ਦੌਰਾਨ ਤੋੜਿਆ ਦਮ
Friday, Oct 11, 2024 - 05:14 AM (IST)
ਜਲੰਧਰ (ਮਾਹੀ)- ਬੀਤੀ ਦੇਰ ਰਾਤ ਕਰਤਾਰਪੁਰ ਤੋਂ ਮੰਦਰ ’ਚ ਮੱਥਾ ਟੇਕਣ ਤੋਂ ਬਾਅਦ ਮਧੂ ਸੇਠੀ ਆਪਣੇ ਪਤੀ ਸੇਵਾਮੁਕਤ ਬੈਂਕ ਅਧਿਕਾਰੀ ਅਸ਼ੋਕ ਸੇਠੀ ਨਾਲ ਐਕਟਿਵਾ ’ਤੇ ਫ੍ਰੈਡਜ਼ ਕਾਲੋਨੀ ਜਲੰਧਰ ਜਾਂਦੇ ਸਮੇਂ ਜਦੋਂ ਉਹ ਪਿੰਡ ਲਿੱਧੜਾਂ ਤੋਂ ਥੋੜ੍ਹਾ ਅੱਗੇ ਗਏ ਤਾਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ’ਤੇ ਲੁਟੇਰਿਆਂ ਨੇ ਮਧੂ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਕਾਰਨ ਐਕਟਿਵਾ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ’ਤੇ ਡਿੱਗ ਗਿਆ, ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ।
ਮਧੂ ਸੇਠੀ ਨੇ ਦੱਸਿਆ ਕਿ ਸੜਕ ’ਤੇ ਡਿੱਗਣ ਨਾਲ ਉਸ ਦੇ ਪਤੀ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ, ਜਦੋਂਕਿ ਉਹ ਵੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਈ, ਜਿਸ ਨੂੰ ਦੇਖ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਤੇ ਉਸ ਨੂੰ ਅਤੇ ਅਸ਼ੋਕ ਸੇਠੀ ਨੂੰ ਇਲਾਜ ਲਈ ਮਕਸੂਦਾਂ ਨੇੜੇ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ- ਪਤਨੀ ਨੇ ਵਰਤ ਕਾਰਨ ਪਤੀ ਨਾਲ ਵਿਆਹ 'ਤੇ ਜਾਣ ਤੋਂ ਕੀਤਾ ਇਨਕਾਰ, ਜੱਲਾਦ ਨੇ ਕੁੱਟ-ਕੁੱਟ ਮਾਰ'ਤੀ ਘਰਵਾਲੀ
ਉਸ ਨੇ ਦੱਸਿਆ ਕਿ ਉਸ ਦੇ ਪਤੀ ਅਸ਼ੋਕ ਸੇਠੀ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਦਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਸੀ ਕਿਉਂਕਿ ਉਸ ਦੇ ਸਿਰ ਵਿਚ ਖੂਨ ਜੰਮ ਗਿਆ ਸੀ। ਮਧੂ ਸੇਠੀ ਨੇ ਦੱਸਿਆ ਕਿ ਰਾਤ ਕਰੀਬ 2 ਵਜੇ ਉਸ ਦੇ ਪਤੀ ਦੀ ਇਲਾਜ ਦੌਰਾਨ ਮੌਤ ਹੋ ਗਈ। ਇਲਾਜ ਦੌਰਾਨ ਅਸ਼ੋਕ ਸੇਠੀ ਦੀ ਮੌਤ ਹੋ ਜਾਣ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ ਅਤੇ ਤੁਰੰਤ ਮੌਕੇ 'ਤੇ ਐੱਸ.ਐੱਚ.ਓ. ਬਿਕਰਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਸ ਨੇ ਅਸ਼ੋਕ ਸੇਠੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਵੇਰੇ ਸਿਵਲ ਹਸਪਤਾਲ ਵਿੱਚ ਰਖਵਾਇਆ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।
ਮਧੂ ਸੇਠੀ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਮਕਸੂਦਾਂ ਦੀ ਪੁਲਸ ਨੇ ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਇਹ ਭਾਰਤੀ ਦੰਡਾਵਲੀ ਦੀ ਧਾਰਾ 304 (2), 62 ਦੇ ਤਹਿਤ ਦਰਜ ਕੀਤਾ ਗਿਆ, ਉਸਦੀ ਮੌਤ ਤੋਂ ਬਾਅਦ ਪੁਲਸ ਨੇ ਹੁਣ ਲੁੱਟ ਦੇ ਇਰਾਦੇ ਨਾਲ ਕਤਲ ਦੀ ਧਾਰਾ 105 ਜੋੜ ਦਿੱਤੀ ਹੈ। ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਇਸ ਮਾਮਲੇ ਨੂੰ ਟਰੇਸ ਕਰਨ ਲਈ 6 ਪੁਲਸ ਟੀਮਾਂ ਦਾ ਗਠਨ ਕੀਤਾ ਹੈ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e