ਸਿਵਲ ਹਸਪਤਾਲ ''ਚ ਅਣਪਛਾਤੇ ਵਿਅਕਤੀ ਦੀ ਮੌਤ
Saturday, Jun 07, 2025 - 04:45 PM (IST)

ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਸਾਹਮਣੇ ਇੱਕ ਅਣਪਛਾਤੇ ਬਜ਼ੁਰਗ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਵਿੱਕੀ ਕੁਮਾਰ ਹਸਪਤਾਲ ਪਹੁੰਚੀ।
ਮ੍ਰਿਤਕ ਨੇ ਸਿਰਫ਼ ਪਜਾਮਾ ਪਾਇਆ ਹੋਇਆ ਸੀ। ਉਕਤ ਬਜ਼ੁਰਗ ਆਪਣੀ ਜ਼ਖਮੀ ਲੱਤ 'ਤੇ ਪੱਟੀ ਕਰਵਾਉਣ ਲਈ ਹਸਪਤਾਲ ਆਉਂਦਾ ਸੀ। ਉਹ ਪੱਟੀ ਕਰਵਾਉਣ ਤੋਂ ਬਾਅਦ ਜ਼ਮੀਨ 'ਤੇ ਸੌਂ ਗਿਆ ਅਤੇ ਉਸਦੀ ਮੌਤ ਹੋ ਗਈ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਮੈਬਰਾਂ ਨੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਦਿੱਤਾ ਹੈ।