ਦੋਸਤਾਂ ਨੂੰ ਕਾਰੋਬਾਰ ਲਈ ਦਿੱਤਾ 1 ਕਰੋੜ, ਪੈਸਾ ਨਾ ਮਿਲਿਆ ਵਾਪਸ ਤਾਂ ਸਦਮੇ ਨੇ ਲੈ ਲਈ ਜਾਨ
Thursday, Jul 18, 2024 - 07:40 PM (IST)
ਸਮਾਣਾ (ਦਰਦ, ਅਸ਼ੋਕ)- ਸਮਾਣਾ ਦੇ ਇਕ ਵਿਅਕਤੀ ਨੂੰ ਯਾਰੀ-ਦੋਸਤੀ ਦੀ ਆੜ 'ਚ ਦੋਸਤਾਂ ਨੂੰ ਕਾਰੋਬਾਰ ਲਈ ਇਕ ਕਰੋੜ ਰੁਪਏ ਦੇਣੇ ਮਹਿੰਗੇ ਪੈ ਗਏ। ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਉਨ੍ਹਾਂ ਨੇ ਪੈਸੇ ਵਾਪਸ ਨਾ ਕੀਤੇ, ਜਿਸ ਕਾਰਨ ਉਹ ਡਿਪ੍ਰੈਸ਼ਨ ’ਚ ਚਲਾ ਗਿਆ ਤੇ ਉਸ ਦੀ ਮੌਤ ਹੋ ਗਈ। ਇਸ ਮਾਮਲੇ 'ਚ ਸਿਟੀ ਪੁਲਸ ਨੇ ਸੁਰਿੰਦਰ ਸਿੰਘ ਨਿਵਾਸੀ ਸਮਾਣਾ ਅਤੇ ਬਲਵਿੰਦਰ ਸਿੰਘ ਨਿਵਾਸੀ ਮੋਹਾਲੀ ਦੇ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ।
ਸਿਟੀ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮਨਦੀਪ ਕੌਰ ਪਤਨੀ ਜਸਵਿੰਦਰ ਸਿੰਘ ਨਿਵਾਸੀ ਪਿੰਡ ਫਤਿਹਪੁਰ ਵੱਲੋਂ ਉਚ ਪੁਲਸ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਦੇ ਅਨੁਸਾਰ ਪ੍ਰਾਪਰਟੀ ਅਤੇ ਗੱਡੀਆਂ ਦਾ ਕਾਰੋਬਾਰ ਕਰਨ ਵਾਲੇ ਸੁਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਦੇ ਨਾਲ ਉਸ ਦੇ ਪਤੀ ਜਸਵਿੰਦਰ ਸਿੰਘ ਦਾ ਯਾਰਾਨਾ ਸੀ ਅਤੇ ਉਨਾਂ ਦਾ ਪੈਸਿਆਂ ਦਾ ਲੈਣ ਦੇਣ ਚੱਲਦਾ ਰਹਿੰਦਾ ਸੀ।
ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ
ਉਸ ਦੇ ਪਤੀ ਜਸਵਿੰਦਰ ਸਿੰਘ ਨੇ ਉਨ੍ਹਾਂ ਨੂੰ ਇਕ ਕਰੋੜ ਰੁਪਏ ਦੀ ਰਕਮ ਕਾਰੋਬਾਰ ਲਈ ਉਧਾਰ ਦਿੱਤੀ ਸੀ। ਪਰ ਵਾਰ-ਵਾਰ ਮੰਗਣ ਦੇ ਬਾਵਜੂਦ ਮੁਲਜ਼ਮਾਂ ਵੱਲੋਂ ਟਾਲਮਟੋਲ ਕਰਨ ਅਤੇ ਰਕਮ ਵਾਪਸ ਨਾ ਕਰਨ ਕਾਰਨ ਉਸ ਦਾ ਪਤੀ ਡਿਪ੍ਰੈਸ਼ਨ ਵਿਚ ਚਲਾ ਗਿਆ ਤੇ ਤਿੰਨ ਮਹੀਨੇ ਪਹਿਲਾਂ 18 ਅਪ੍ਰੈਲ ਨੂੰ ਹਾਰਟ ਅਟੈਕ ਨਾਲ ਉਸ ਦੀ ਮੌਤ ਹੋ ਗਈ ਸੀ। ਪੁਲਸ ਉੱਚ ਅਧਿਕਾਰੀਆਂ ਵੱਲੋਂ ਜਾਂਚ ਪੜਤਾਲ ਉਪਰੰਤ ਮਾਮਲੇ ਨੂੰ ਸਹੀ ਪਾਏ ਜਾਣ 'ਤੇ ਦਿੱਤੇ ਹੁਕਮਾਂ 'ਤੇ ਸਿਟੀ ਪੁਲਸ ਨੇ ਮੁਲਜ਼ਮਾਂ ਦੇ ਖਿਲਾਫ਼ ਮਾਮਲਾ ਦਰਜ ਕਰ ਕੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਰਿਵਾਰਕ ਮੈਂਬਰਾਂ ਨੇ ਜਾਇਦਾਦ 'ਚੋਂ ਹਿੱਸਾ ਦੇਣ ਤੋਂ ਕੀਤਾ ਇਨਕਾਰ, ਤਾਂ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e