ਟਾਂਡਾ ਵਿਖੇ ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਹੋਈ ਮੌਤ

Friday, Nov 25, 2022 - 05:23 PM (IST)

ਟਾਂਡਾ ਵਿਖੇ ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਟਾਂਡਾ ਵਿਖੇ ਇਕ ਘਰ ਦੇ ਵਿਆਹ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਇਥੇ ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ ਹੋ ਗਈ। ਰੇਲਵੇ ਪੁਲਸ ਨੇ ਚੰਡੀਗੜ੍ਹ ਕਾਲੋਨੀ ਰੇਲਵੇ ਟ੍ਰੈਕ ਨਜ਼ਦੀਕ ਅੱਜ ਸਵੇਰੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਲਜੀਤ ਸਿੰਘ ਪੁੱਤਰ ਚਮਨ ਲਾਲ ਵਾਸੀ ਕਲੋਟੀ ਨਗਰ ਵਾਰਡ 11 ਟਾਂਡਾ ਦੇ ਰੂਪ ਵਿਚ ਹੋਈ ਹੈ। ਰੇਲਵੇ ਪੁਲਸ ਦੇ ਥਾਣੇਦਾਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਫਿਲਹਾਲ 174 ਸੀ. ਆਰ. ਪੀ. ਸੀ. ਤਹਿਤ ਕਾਰਵਾਈ ਕੀਤੀ ਹੈ। 

ਇਹ ਵੀ ਪੜ੍ਹੋ : 13 ਡਰੱਗ ਸਮੱਗਲਰਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, ਸਰਕਾਰੀ ਤੌਰ ’ਤੇ ਅਟੈਚ ਕੀਤੀ 6.71 ਕਰੋੜ ਦੀ ਪ੍ਰਾਪਰਟੀ

PunjabKesari

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਦਲਜੀਤ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਪਰਿਵਾਰ ਦਾ ਕਹਿਣਾ ਹੈ ਕਿ 6 ਮਹੀਨਿਆਂ ਤੋਂ ਦਲਜੀਤ ਨਸ਼ਾ ਕਰ ਰਿਹਾ ਸੀ। ਉਕਤ ਮ੍ਰਿਤਕ ਵਿਅਕਤੀ ਦੇ 4 ਬੱਚੇ ਹਨ, ਜਿਨ੍ਹਾਂ ਵਿਚ 3 ਕੁੜੀਆਂ ਅਤੇ ਇਕ ਮੁੰਡਾ ਹੈ।

PunjabKesari

ਉਥੇ ਹੀ ਪਰਿਵਾਰ ਨੇ ਸਰਕਾਰ ਨੂੰ ਮੰਗ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ੇ ਨਾਲ ਕਈ ਘਰ ਉੱਜੜ ਰਹੇ ਹਨ ਅਤੇ ਨਸ਼ਾ ਬੰਦ ਹੋਣਾ ਚਾਹੀਦਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਂਝ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਚੱਲੇਗਾ। ਜ਼ਿਕਰਯੋਗ ਹੈ ਅੱਜ ਹੀ ਦਲਜੀਤ ਦੀ ਭਤੀਜੀ ਦਾ ਵਿਆਹ ਸੀ। ਇਸ ਮੰਦਭਾਗੀ ਘਟਨਾ ਕਾਰਨ ਖ਼ੁਸ਼ੀਆਂ ਮਾਤਮ ਵਿਚ ਬਦਲ ਗਈਆਂ। 

ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ 'ਤੇ ਹੋਇਆ ਮਾਮਲਾ ਦਰਜ, ਗ੍ਰਿਫ਼ਤਾਰੀ ਮਗਰੋਂ ਜ਼ਮਾਨਤ 'ਤੇ ਕੀਤਾ ਰਿਹਾਅ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

shivani attri

Content Editor

Related News