ਨਸ਼ੇ ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਕਾਰਨ ਹੋ ਗਈ ਜਵਾਨ ਪੁੱਤ ਦੀ ਮੌਤ, ਮਾਂ ਨੇ ਲਗਾਏ ਗੰਭੀਰ ਇਲਜ਼ਾਮ
Monday, Sep 23, 2024 - 09:44 PM (IST)

ਪਠਾਨਕੋਟ (ਸ਼ਾਰਦਾ)- ਬੀਤੇ ਦਿਨ ਸਥਾਨਕ ਡਵੀਜ਼ਨ ਨੰਬਰ-2 ਦੇ ਅਧੀਨ ਆਉਂਦੇ ਖੇਤਰ ’ਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦੇ ਮਾਮਲੇ ’ਚ ਪੁਲਸ ਨੇ ਅਣਪਛਾਤੇ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਮਾਂ ਅੰਜੂ ਨੇ ਪੁਲਸ ਨੂੰ ਬਿਆਨ ਦਰਜ ਕਰਵਾਇਆ ਕਿ ਉਸ ਦਾ ਬੇਟਾ ਅਸ਼ੀਸ਼ (25) ਗਲਤ ਸੰਗਤ ਵਿਚ ਪੈਣ ਕਰ ਕੇ ਨਸ਼ੇ ਦਾ ਆਦੀ ਹੋ ਗਿਆ ਸੀ, ਜਿਸ ਕਰ ਕੇ ਕੁਝ ਅਣਪਛਾਤੇ ਲੋਕ ਉਸ ਦੇ ਪੁੱਤ ਨੂੰ ਹੈਰੋਇਨ ਦਾ ਸੇਵਨ ਕਰਾਉਂਦੇ ਸਨ।
ਇਹ ਵੀ ਪੜ੍ਹੋੋ- ਮੁੜ ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਪੰਜਾਬ, ਬਦਮਾਸ਼ਾਂ ਨੇ ਵੱਡੇ ਸ਼ੋਅਰੂਮ 'ਤੇ ਕਰ'ਤੀ ਫਾਇਰਿੰਗ
ਇਸ ਦੌਰਾਨ ਉਸ ਦਾ ਪੁੱਤ 21 ਸਤੰਬਰ ਨੂੰ ਘਰੋਂ ਗਿਆ ਸੀ, ਜੋ ਰਾਤ ਤੱਕ ਵਾਪਸ ਨਹੀਂ ਆਇਆ। ਇਸ ਤੋਂ ਬਾਅਦ ਉਨ੍ਹਾਂ ਨੂੰ ਮੁਹੱਲੇ ਦੇ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਿਵਲ ਹਸਪਤਾਲ ’ਚ ਦਾਖਲ ਹੈ। ਉਹ ਤੁਰੰਤ ਸਿਵਲ ਹਸਪਤਾਲ ਦੀ ਐਮਰਜੈਂਸੀ ’ਚ ਪਹੁੰਚੇ, ਜਿਥੇ ਪੁੱਤ ਦੀ ਤਬੀਅਤ ਖ਼ਰਾਬ ਹੋਣ ਕਰ ਕੇ ਉਸ ਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰ ਨੇ ਉਸ ਦੇ ਪੁੱਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ।
ਮਾਂ ਦਾ ਦੋਸ਼ ਹੈ ਕਿ ਉਸਦੇ ਪੁੱਤ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ, ਜੋ ਅਣਪਛਾਤੇ ਲੋਕਾਂ ਨੇ ਉਸ ਨੂੰ ਦਿੱਤੀ ਸੀ। ਥਾਣਾ ਡਵੀਜ਼ਨ ਨੰਬਰ-2 ਦੀ ਪੁਲਸ ਨੇ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਫ਼ਰਜ਼ੀ ਡਿਗਰੀ, 40-40 ਲੱਖ ਰੁਪਏ ਤੇ ਹੋਰ ਪਤਾ ਨਹੀਂ ਕੀ ਕੁਝ ! ਅਮਰੀਕੀ ਵੀਜ਼ਾ ਦੇ ਨਾਂ 'ਤੇ ਇੰਝ ਹੋਈ ਕਰੋੜਾਂ ਦੀ ਠੱਗੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e