ਚੱਲਦੀ ਟਰੇਨ ''ਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ

07/20/2017 2:32:10 PM

ਨਾਭਾ(ਜਗਨਾਰ)— ਪਿਛਲੀ ਦੇਰ ਰਾਤ ਨਾਭਾ-ਧੂਰੀ ਰੇਲਵੇ ਲਾਇਨ ਤੇ ਛੀਟਾਂਵਾਲਾ ਰੇਲਵੇ ਸਟੇਸ਼ਨ ਨੇੜੇ ਅਣਪਛਾਤੇ ਵਿਅਕਤੀ ਦੇ ਟਰੇਨ ਵਿੱਚੋਂ ਡਿੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਹੈੱਡ ਕਾਂਸਟੇਬਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਅਣਪਛਾਤੇ ਵਿਅਕਤੀ ਦੀ ਉਮਰ ਕਰੀਬ 30-35 ਸਾਲ ਹੈ। ਇਸ ਅਛਪਛਾਤੇ ਵਿਅਕਤੀ ਦੀ ਲਾਸ਼ ਨੂੰ ਰੇਲਵੇ ਪੁਲਸ ਨੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਨਾਭਾ ਦੀ ਮੋਰਚਰੀ ਵਿਚ ਰੱਖ ਦਿੱਤਾ ਹੈ, ਤਾਂ ਜੋ ਇਸ ਦੀ ਪਛਾਣ ਹੋ ਸਕੇ।