ਪਿੰਡ ਸ਼ੇਖੇ ਨੇੜੇ ਵਾਪਰੇ ਸੜਕ ਹਾਦਸੇ 'ਚ ਹੁਸ਼ਿਆਰਪੁਰ ਦੇ ਵਿਅਕਤੀ ਦੀ ਮੌਤ
Sunday, Oct 09, 2022 - 02:25 PM (IST)

ਜਲੰਧਰ (ਮਾਹੀ) : ਦਿਹਾਤ ਦੇ ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਸ਼ੇਖੇ ਪੁਲ਼ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਹੁਸ਼ਿਆਰਪੁਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਦੁਕਾਨਦਾਰਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਏ.ਐੱਸ.ਆਈ. ਗੁਰਜੀਤ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ। ਏ.ਐੱਸ.ਆਈ. ਗੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਤਰਲੋਕ ਚੰਦ ਪੁੱਤਰ ਮੇਹਰ ਰਾਮ ਵਾਸੀ ਪਿੰਡ ਕੈਮਪੁਰ ਥਾਣਾ ਸਦਰ ਹੁਸ਼ਿਆਰਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਕਿਸੇ ਦੀ ਲੜਾਈ ’ਚ ਸਮਝੌਤਾ ਕਰਵਾਉਣ ਗਏ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਦਿੱਤੀ ਦਿਲ ਕੰਬਾਊ ਮੌਤ