ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
Thursday, Jul 09, 2020 - 12:59 PM (IST)
ਨਾਭਾ (ਰਾਹੁਲ) : ਪੰਜਾਬ 'ਚ ਦਿਨੋਂ-ਦਿਨ ਵੱਧ ਰਹੇ ਸੜਕ ਹਾਦਸਿਆਂ ਦੇ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ 'ਚ ਜਾ ਰਹੀਆਂ ਹਨ। ਨਾਭਾ ਵਿਖੇ ਸਥਾਨਕ ਨਵੀਂ ਅਨਾਜ ਮੰਡੀ ਦੇ ਸਾਹਮਣੇ ਅਣਪਛਾਤੇ ਵਾਹਨ ਨੇ ਐਕਟਿਵਾ ਸਵਾਰ ਨੂੰ ਫੇਟ ਮਾਰ ਦਿੱਤੀ, ਜਿਸ ਦੌਰਾਨ ਐਕਟਿਵਾ ਸਵਾਰ ਵਿਅਕਤੀ ਦੀ ਮੌਕੇ ਦੀ ਮੌਤ ਹੋ ਗਈ। ਇਸ ਮੌਕੇ ਪੁਲਸ ਅਧਿਕਾਰੀ ਸੁਖਚੈਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਓਮ ਪ੍ਰਕਾਸ਼ ਪੁੱਤਰ ਬਨਾਰਸੀ ਦਾਸ ਵਜੋਂ ਹੋਈ ਹੈ, ਜਿਸ ਦੀ ਉਮਰ 60 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਇਹ ਸਾਰਾ ਹਾਦਸਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਿਆ, ਜਿਸ 'ਚ ਸਾਫ਼ ਵਿਖਾਈ ਦੇ ਰਿਹਾ ਸੀ ਕਿ ਐਕਟਿਵਾ ਨੂੰ ਟਰੱਕ ਵੱਲੋਂ ਫੇਟ ਮਾਰ ਗਈ ਹੈ। ਇਸ ਸਬੰਧੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਨਾਭਾ ਥਾਣਾ ਕੋਤਵਾਲੀ ਦੇ ਤਫਤੀਸ਼ੀ ਅਧਿਕਾਰੀ ਸੁਖਚੈਨ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ 'ਤੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮ੍ਰਿਤਕ ਦੀ ਦੁਕਾਨ ਆੜ੍ਹਤੀ ਦੀ ਹੈ ਅਤੇ ਉਹ ਘਰ ਨੂੰ ਜਾ ਰਿਹਾ ਸੀ ਕਿ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਵਾਹਨ ਚਾਲਕ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਘਟਨਾ ਜਦੋਂ ਵਾਪਰੀ ਤਾਂ ਸੜਕ ਪੂਰੀ ਤਰ੍ਹਾਂ ਚੱਲ ਰਹੀ ਸੀ ਅਤੇ ਵਾਹਨ ਵੀ ਲੰਘ ਰਹੇ ਸਨ ਪਰ ਕਿਸੇ ਨੇ ਟਰੱਕ ਵਾਲੇ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ ਅਤੇ ਸਾਰੇ ਲੋਕ ਉਸ ਨੂੰ ਦੇਖ-ਦੇਖ ਕੇ ਆਪਣੇ-ਆਪਣੇ ਰਸਤੇ ਚੱਲਦੇ ਬਣੇ।
hgh