ਦਰਦਨਾਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

Tuesday, Oct 27, 2020 - 04:20 PM (IST)

ਦਰਦਨਾਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਰਾਜਪੁਰਾ (ਮਸਤਾਨਾ) : ਇੱਥੇ ਪਿੰਡ ਚਮਾਰੂ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਚਮਾਰੂ ਵਾਸੀ ਮਨਜੀਤ ਕੌਰ ਨੇ ਥਾਣਾ ਸਿਟੀ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਬੀਤੇ ਦਿਨ ਉਸ ਦਾ ਭਰਾ ਭੂਸ਼ਣ ਕੁਮਾਰ ਆਈ. ਸੀ. ਐਲ. ਰੇਲਵੇ ਫਾਟਕ ਨੇੜੇ ਪੈਦਲ ਜਾ ਰਿਹਾ ਸੀ ਕਿ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਚਾਲਕ ਨੇ ਉਸ ਨੂੰ ਜ਼ੋਰਦਾਰ ਫੇਟ ਮਾਰੀ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀਂ ਹੋ ਗਿਆ, ਜਿਸ ਨੂੰ ਇਲਾਜ ਲਈ 32 ਸੈਕਟਰ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News