ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

Thursday, Nov 26, 2020 - 09:21 AM (IST)

ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਕੁਰਾਲੀ (ਬਠਲਾ) : ਪਿੰਡ ਪਡਿਆਲਾ ਦੇ ਕੋਲ ਗੁਰਦੁਆਰਾ ਸਾਹਿਬ ਪੈਦਲ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਪੀ. ਜੀ. ਆਈ. 'ਚ ਉਕਤ ਵਿਅਕਤੀ ਦੀ ਮੌਤ ਹੋ ਗਈ। ਇਸ ਹਾਦਸੇ ਸਬੰਧੀ ਪੁਲਸ ਨੇ ਕੇਸ ਦਰਜ ਕਰ ਲਿਆ ਹੈ।

ਇਸ ਸਬੰਧੀ ਦਰਜ ਕਰਵਾਏ ਬਿਆਨਾਂ 'ਚ ਬਲਜੀਤ ਸਿੰਘ ਪਤਨੀ ਨਰਿੰਦਰ ਸਿੰਘ ਵਾਸੀ ਮੁੱਲਾਂਪੁਰ ਸੋਢੀਆਂ ਨੇ ਦੱਸਿਆ ਕਿ ਉਸ ਦੇ ਸਹੁਰੇ ਅਜੀਤ ਸਿੰਘ ਪਿੰਡ ਪਡਿਆਲਾ ਦੇ ਕੋਲ ਗੁਰਦੁਆਰਾ ਸਾਹਿਬ ਪੈਦਲ ਮੱਥਾ ਟੇਕਣ ਲਈ ਜਾ ਰਹੇ ਸਨ ਕਿ ਪਿੱਛੇ ਤੋਂ ਤੇਜ਼ ਰਫਤਾਰ ਆਏ ਇਕ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਸ ਦਾ ਸਹੁਰਾ ਗੰਭੀਰ ਜ਼ਖ਼ਮੀਂ ਹੋ ਗਿਆ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਪੀ. ਜੀ. ਆਈ. ਦਾਖ਼ਲ ਕਰਵਾਇਆ ਗਿਆ ਪਰ ਅਜੀਤ ਸਿੰਘ ਦੀ ਪੀ. ਜੀ. ਆਈ. 'ਚ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਲਖਬੀਰ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਦੇ ਬਿਆਨਾਂ 'ਤੇ ਅਣਪਛਾਤੇ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
 


author

Babita

Content Editor

Related News