ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ’ਚ ਮੌਤ

Tuesday, Dec 01, 2020 - 05:15 PM (IST)

ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ’ਚ ਮੌਤ

ਨਾਭਾ (ਜੈਨ) : ਇੱਥੇ ਇਕ ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ ’ਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਹਰਵਿੰਦਰ ਕੌਰ ਵਾਸੀ ਜਾਹਲਾ ਥਾਣਾ ਪਸਿਆਣਾ ਨੇ ਦੱਸਿਆ ਕਿ ਉਹ ਆਪਣੇ ਪਤੀ ਅਵਤਾਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਹੀ ਸੀ। ਇਕ ਮਾਰੂਤੀ ਕਾਰ ਨੇ ਘਮਰੌਦਾ ਨੇੜੇ ਉਨ੍ਹਾਂ ਨੂੰ ਟੱਕਰ ਮਾਰੀ, ਜਿਸ ਦੌਰਾਨ ਅਵਤਾਰ ਸਿੰਘ ਦੀ ਮੌਤ ਹੋ ਗਈ। ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਲਾਪਰਵਾਹੀ ਤੇ ਤੇਜ਼ ਰਫ਼ਤਾਰ ਨਾਲ ਕਾਰ ਚਲਾਉਣ ਦੇ ਦੋਸ਼ ’ਚ ਧਾਰਾ 279, 304ਏ, 427 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਲਿਆ ਹੈ। ਸਿਵਲ ਹਸਪਤਾਲ ’ਚ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ।


author

Babita

Content Editor

Related News