ਸਮਰਾਲਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਮੋਟਰਸਾਈਕਲ ਸਵਾਰਾਂ ਨੂੰ ਘੜੀਸਦੀ ਲੈ ਗਈ ਗੱਡੀ

Wednesday, Jan 27, 2021 - 01:42 PM (IST)

ਸਮਰਾਲਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਮੋਟਰਸਾਈਕਲ ਸਵਾਰਾਂ ਨੂੰ ਘੜੀਸਦੀ ਲੈ ਗਈ ਗੱਡੀ

ਸਮਰਾਲਾ (ਵਿਪਨ) : ਸਮਰਾਲਾ 'ਚ ਮਾਛੀਵਾੜਾ ਰੋਡ ਬਾਈਪਾਸ ਪੁਲ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਮੌਕੇ 'ਤੇ ਮੌਜੂਦ ਸਿਕੰਦਰ ਨਾਂ ਦੇ ਵਿਅਕਤੀ ਨੇ ਦੱਸਿਆ ਕਿ ਇਕ ਬੇਕਾਬੂ ਗੱਡੀ ਨੇ ਮੋਟਰਸਾਈਕਲ ਸਵਾਰ 2 ਲੋਕਾਂ ਨੂੰ ਟੱਕਰ ਮਾਰ ਦਿੱਤੀ ਅਤੇ ਦੋਹਾਂ ਨੂੰ ਘੜੀਸਦੀ ਹੋਈ ਦੂਰ ਤੱਕ ਲੈ ਗਈ।

ਇਹ ਵੀ ਪੜ੍ਹੋ : 'ਅਕਾਲੀ ਦਲ' ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਅੱਜ, ਦਿੱਲੀ ਦੇ ਹਾਲਾਤ 'ਤੇ ਹੋਵੇਗੀ ਚਰਚਾ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਵੀ ਪਰਖੱਚੇ ਉੱਡ ਗਏ। ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਦੂਜਾ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜੋ ਕਿ ਹਸਪਤਾਲ 'ਚ ਜੇਰੇ ਇਲਾਜ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਦੇਖਦਿਆਂ 'ਭਾਜਪਾ' ਨੂੰ ਪੰਜਾਬ 'ਚ ਚੁੱਕਣਾ ਪਿਆ ਇਹ ਕਦਮ

ਮੌਕੇ 'ਤੇ ਪੁੱਜੇ ਮ੍ਰਿਤਕ ਵਿਅਕਤੀ ਸ਼ੌਕਤ ਅਲੀ ਦੇ ਭਰਾ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਦੁੱਧ ਦੇ ਪੈਸੇ ਲੈਣ ਲਈ ਸਮਰਾਲਾ ਆ ਰਹੇ ਸਨ ਕਿ ਇਹ ਘਟਨਾ ਵਾਪਰ ਗਈ। ਫਿਲਹਾਲ ਪੁਲਸ ਨੇ ਗੱਡੀ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਲਾਲ ਕਿਲ੍ਹੇ ਦੀ ਘਟਨਾ 'ਤੇ 'ਰਵਨੀਤ ਬਿੱਟੂ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)

ਦੱਸਣਯੋਗ ਹੈ ਕਿ ਰੋਜ਼ਾਨਾ ਵਾਪਰ ਰਹੇ ਅਜਿਹੇ ਹਾਦਸਿਆਂ 'ਚ ਕੀਮਤੀ ਜਾਨਾਂ ਜਾ ਰਹੀਆਂ ਹਨ ਅਤੇ ਇਨ੍ਹਾਂ ਹਾਦਸਿਆਂ ਤੋਂ ਨਿਜਾਤ ਲੋੜ ਤੋਂ ਵੱਧ ਸੁਚੇਤ ਹੋ ਕੇ ਡਰਾਈਵਿੰਗ ਕਰਨ ਨਾਲ ਹੀ ਮਿਲ ਸਕਦੀ ਹੈ।
ਨੋਟ : ਤੇਜ਼ ਰਫ਼ਤਾਰ ਕਾਰਨ ਵਾਪਰ ਰਹੇ ਹਾਦਸਿਆਂ 'ਚ ਜਾ ਰਹੀਆਂ ਕੀਮਤੀ ਜਾਨਾਂ ਬਾਰੇ ਦਿਓ ਆਪਣੀ ਰਾਏ


author

Babita

Content Editor

Related News