ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ

Tuesday, Oct 05, 2021 - 10:53 AM (IST)

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ

ਪਟਿਆਲਾ (ਬਲਜਿੰਦਰ) : ਸ਼ਹਿਰ ਦੀ ਵੱਡੀ ਨਦੀ ਵਿਖੇ ਇਕ ਤੇਜ਼ ਰਫ਼ਤਾਰ ਕਾਰ ਸਵਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ। ਇਸ ਹਾਦਸੇ ’ਚ 1 ਵਿਅਕਤੀ ਦੀ ਮੌਤ ਗਈ। ਮ੍ਰਿਤਕ ਦੀ ਪਛਾਣ ਅਰਵਿੰਦਰ ਕੁਮਾਰ ਵਾਸੀ ਦੀਪ ਨਗਰ ਪਟਿਆਲਾ ਵੱਜੋਂ ਹੋਈ ਹੈ। ਥਾਣਾ ਕੋਤਵਾਲੀ ਦੀ ਪੁਲਸ ਨੇ ਅਨੀਤਾ ਪਤਨੀ ਅਰਵਿੰਦਰ ਕੁਮਾਰ ਵਾਸੀ ਦੀਪ ਨਗਰ ਦੀ ਸ਼ਿਕਾਇਤ ’ਤੇ ਅਣਪਛਾਤੇ ਗੱਡੀ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਅਨੀਤਾ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਅਰਵਿੰਦਰ ਕੁਮਾਰ ਆਪਣੇ ਦੋਸਤ ਰਾਹੁਲ ਨਾਲ ਮੋਟਰਸਾਈਕਲ ’ਤੇ ਜਾ ਰਿਹਾ ਸੀ। ਇਸੇ ਦੌਰਾਨ ਇਕ ਅਣਪਛਾਤੇ ਕਾਰ ਡਰਾਈਵਰ ਨੇ ਤੇਜ਼ ਰਫਤਾਰ ਨਾਲ ਲਿਆ ਕੇ ਗੱਡੀ ਅਰਵਿੰਦ ਹੋਰਾਂ ਦੇ ਮੋਟਰਸਾਈਕਲ ਵਿਚ ਮਾਰੀ। ਹਾਦਸੇ ’ਚ ਉਸ ਦੇ ਪਤੀ ਦੀ ਮੌਤ ਹੋ ਗਈ। ਪੁਲਸ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News