ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

Wednesday, Aug 16, 2023 - 01:43 PM (IST)

ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ

ਬਟਾਲਾ/ਜੈਂਤੀਪੁਰ (ਸਾਹਿਲ, ਬਲਜੀਤ) : ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਸ਼ੇਖੂਪੁਰ ਦੇ ਏ. ਐੱਸ. ਆਈ. ਸੁਖਵਿੰਦਰ ਸਿੰਘ ਤੇ ਏ. ਐੱਸ. ਆਈ. ਬਲਕਾਰ ਸਿੰਘ ਨੇ ਦੱਸਿਆ ਕਿ ਹਰਪਾਲ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਪਿੰਡ ਤਲਵੰਡੀ ਖੁੰਮਣ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ।

ਜਦੋਂ ਇਹ ਅੱਡਾ ਘਸੀਟਪੁਰ ਨੇੜੇ ਪੱਜਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਓਧਰ, ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਂਬੂਲੈਂਸ ਦੇ ਮੁਲਾਜ਼ਮਾਂ ਨੇ ਤੁਰੰਤ ਉਕਤ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਅੰਮ੍ਰਿਤਸਰ ਲਈ ਰੈਫ਼ਰ ਕਰ ਦਿੱਤਾ।

ਜਿੱਥੇ ਉਸ ਦੀ ਮੌਤ ਹੋ ਗਈ। ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਅਣਪਛਾਤੇ ਵਾਹਨ ਦੇ ਡਰਾਈਵਰ ਖ਼ਿਲਾਫ਼ ਥਾਣਾ ਸਦਰ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।
 


author

Babita

Content Editor

Related News