ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ PGI ’ਚ ਮੌਤ

Saturday, Apr 20, 2024 - 03:09 PM (IST)

ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ PGI ’ਚ ਮੌਤ

ਲੁਧਿਆਣਾ (ਅਨਿਲ) : ਥਾਣਾ ਬਸਤੀ ਜੋਧੇਵਾਲ ਦੇ ਪੁਲ ਦੇ ਉੱਪਰ ਇਕ ਰੇਤ ਨਾਲ ਭਰੇ ਟਿੱਪ ਚਾਲਕ ਨੇ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਕੁਚਲ ਦਿੱਤਾ ਸੀ। ਗੰਭੀਰ ਰੂਪ ਨਾਲ ਜ਼ਖਮੀ ਵਿਅਕਤੀ ਦੀ ਪਛਾਣ ਦਵਿੰਦਰ ਸਿੰਘ 35 ਪੁੱਤਰ ਬਲਕਾਰ ਸਿੰਘ ਵਾਸੀ ਏਕਤਾ ਕਾਲੋਨੀ ਵਜੋਂ ਕੀਤੀ ਗਈ ਸੀ, ਜਿਸ ਨੂੰ ਗੰਭੀਰ ਹਾਲਤ ’ਚ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਦਵਿੰਦਰ ਸਿੰਘ ਦੀ ਮੌਤ ਹੋ ਗਈ।

ਥਾਣਾ ਮੁਖੀ ਗੁਰਦਿਆਲ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ਦੀ ਚੰਡੀਗੜ੍ਹ ’ਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਚਾਚਾ ਸੁਖਦੇਵ ਸਿੰਘ ਦੇ ਬਿਆਨ ’ਤੇ ਟਿੱਪਰ ਚਾਲਕ ਖ਼ਿਲਾਫ਼ ਗੈਰ-ਇਰਾਦਤਨ ਕਤਲ ਕਰਨ ਦਾ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਸ ਨੇ ਟਿੱਪਰ ਚਾਲਕ ਨੂੰ ਵੀਰਵਾਰ ਨੂੰ ਹੀ ਗ੍ਰਿਫ਼ਤਾਰ ਕਰ ਲਿਆ ਸੀ। ਹਾਲ ਦੀ ਘੜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News