ਅਣਪਛਾਤੇ ਵਾਹਨ ਨੇ ਮੋਟਰਸਾਈਕਲ ’ਚ ਮਾਰੀ ਟੱਕਰ, 1 ਦੀ ਮੌਤ
Tuesday, May 21, 2024 - 11:57 AM (IST)
ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਧਨੌਲਾ ਦੇ ਪੁਲਸ ਅਧਿਕਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਲੱਖਾ ਸਿੰਘ ਵਾਸੀ ਹਰੀਗੜ੍ਹ ਨੇ ਬਿਆਨ ਦਰਜ ਕਰਵਾਏ ਕਿ ਮੈਂ ਆਪਣੇ ਪੁੱਤਰਾਂ ਨਾਲ ਲੱਕੜ ਦਾ ਕੰਮ ਕਰ ਰਿਹਾ ਹਾਂ।
ਬੀਤੇ ਦਿਨੀਂ ਹੰਡਿਆਇਆ ’ਚ ਅਸੀਂ ਲੱਕੜ ਦਾ ਕੰਮ ਕਰ ਕੇ ਵਾਪਸ ਆ ਰਹੇ ਸੀ, ਜਦੋਂ ਅਸੀਂ ਮਾਨਾਂ ਪਿੰਡੀ ਧਨੌਲਾ ਕੋਲ ਆਏ ਤਾਂ ਅਣਪਛਾਤੇ ਵਾਹਨ ਨੇ ਮੇਰੇ ਲੜਕੇ ਸੁਖਵਿੰਦਰ ਸਿੰਘ ਦੇ ਮੋਟਰਸਾਈਕਲ ’ਚ ਟੱਕਰ ਮਾਰੀ, ਜਿਸ ਕਾਰਨ ਉਹ ਹੇਠਾਂ ਡਿੱਗ ਗਿਆ ਅਤੇ ਕੰਨਾਂ ’ਚੋਂ ਖੂਨ ਆਉਣ ਲੱਗਾ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਧਨੌਲਾ ’ਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।