ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਦੌਰਾਨ ਵਿਅਕਤੀ ਦੀ ਮੌਤ, 3 ਜ਼ਖ਼ਮੀਂ

06/11/2024 3:12:07 PM

ਗੜ੍ਹਦੀਵਾਲਾ (ਮੁਨਿੰਦਰ) : ਪਿੰਡ ਸ਼ਾਹਬਾਦੀ ਵਿਖੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਪ੍ਰੇਮ ਲਾਲ ਪੁੱਤਰ ਸਰਦਾਰਾ ਰਾਮ (55) ਆਪਣੀ ਧੀ ਅਤੇ ਦੋਹਤੀ ਨੂੰ ਮੋਟਰਸਾਈਕਲ ’ਤੇ ਬਿਠਾ ਕੇ ਹਰਿਆਣਾ ਤੋਂ ਦਵਾਈ ਲੈਣ ਗਿਆ ਸੀ।

ਜਦੋਂ ਉਹ ਵਾਪਸ ਆਪਣੇ ਪਿੰਡ ਵੱਲ ਆ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ। ਇਸ ਕਾਰਨ ਮੋਟਰਸਾਈਕਲ ਸਵਾਰ ਪ੍ਰੇਮ ਲਾਲ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਰਾਹਗੀਰਾਂ ਦੀ ਮਦਦ ਨਾਲ ਉਸ ਦੀ ਧੀ, ਦੋਹਤੀ ਅਤੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਇਲਾਜ ਲਈ ਭੂੰਗਾ ਦੇ ਸਰਕਾਰੀ ਹਸਪਤਾਲ ’ਚ ਲਿਜਾਇਆ ਗਿਆ, ਜਿਨ੍ਹਾਂ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਤਿੰਨਾਂ ਨੂੰ ਹੁਸ਼ਿਆਰਪੁਰ ਰੈਫ਼ਰ ਕੀਤਾ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਹਰਿਆਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਆਪਣੀ ਤਫਤੀਸ਼ ਆਰੰਭ ਕਰ ਦਿੱਤੀ ਹੈ।


Babita

Content Editor

Related News