ਫਿਰੋਜ਼ਪੁਰ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

Saturday, Jun 29, 2024 - 05:25 PM (IST)

ਫਿਰੋਜ਼ਪੁਰ ''ਚ ਵਾਪਰੇ ਦਰਦਨਾਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਛਾਉਣੀ ਬੱਸ ਸਟੈਂਡ ਨੇੜੇ ਲਾਈਟਾਂ ਵਾਲੇ ਚੌਂਕ 'ਚ ਅੱਜ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਆ ਰਹੇ ਇਕ ਵੱਡੇ ਟਰੱਕ-ਟਰਾਲੇ ਨੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਦੱਸਿਆ ਜਾਂਦਾ ਹੈ ਕਿ ਲਾਈਟਾਂ ਵਾਲੇ ਚੌਂਕ ’ਤੇ ਪਿਛਲੇ ਕਈ ਦਿਨਾਂ ਤੋਂ ਟ੍ਰੈਫਿਕ ਪੁਲਸ ਦਾ ਕੋਈ ਮੁਲਾਜ਼ਮ ਨਹੀਂ ਸੀ ਅਤੇ ਟਰੱਕ-ਟਰਾਲੇ ਦਾ ਡਰਾਈਵਰ ਇਸ ਵਿਅਕਤੀ ਨੂੰ ਕੁਚਲ ਕੇ ਉਥੋਂ ਤੁਰੰਤ ਫ਼ਰਾਰ ਹੋ ਗਿਆ। ਮ੍ਰਿਤਕ ਦਾ ਨਾਂ ਵੇਦ ਪ੍ਰਕਾਸ਼ ਗੁਪਤਾ ਸੇਵਾਮੁਕਤ ਅਧਿਕਾਰੀ ਦੱਸਿਆ ਜਾਂਦਾ ਹੈ। ਘਟਨਾ ਦਾ ਪਤਾ ਚੱਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਪੁਲਸ ਵੱਲੋਂ ਟਰੱਕ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਟਰੱਕ ਚਾਲਕ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।


author

Babita

Content Editor

Related News