ਅਣਪਛਾਤੇ ਵਾਹਨ ਦੀ ਟੱਕਰ ਨਾਲ ਵਿਅਕਤੀ ਦੀ ਮੌਤ
Tuesday, Aug 13, 2024 - 10:46 AM (IST)

ਬਠਿੰਡਾ (ਸੁਖਵਿੰਦਰ) : ਬਠਿੰਡਾ-ਡੱਬਵਾਲੀ ਰੋਡ ’ਤੇ ਜੋਧਪੁਰ ਰੋਮਾਣਾ ਨਜ਼ਦੀਕ ਸਕੂਟਰ ਸਵਾਰ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਵੱਲੋਂ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਉਸ ਦੀ ਬਾਅਦ 'ਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੋਧਪੁਰ ਨਜ਼ਦੀਕ ਅਣਪਛਾਤੇ ਵਾਹਨ ਦੀ ਟੱਕਰ ਨਾਲ ਇਕ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਅਤੇ 108 ਐਂਬੂਲੈਂਸ ਚਾਲਕ ਮੋਕੇ ’ਤੇ ਪਹੁੰਚੇ ਅਤੇ ਜ਼ਖਮੀ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੂਬਾ ਸਿੰਘ (40) ਪੁੱਤਰ ਅਜਮੇਰ ਸਿੰਘ ਵਾਸੀ ਗੁਰੂ ਸਰ ਸੈਣੇਵਾਲਾ ਵਜੋਂ ਹੋਈ।