ਭਿਆਨਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

Saturday, Oct 26, 2024 - 10:02 AM (IST)

ਭਿਆਨਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

ਗੜ੍ਹਦੀਵਾਲਾ (ਪੰਡਿਤ ਵਰਿੰਦਰ) : ਇੱਥੇ ਦਸੂਹਾ-ਹੁਸ਼ਿਆਰਪੁਰ ਰੋਡ 'ਤੇ ਗੜ੍ਹਦੀਵਾਲਾ ਕਸਬਾ ਵਿਖੇ ਵਾਪਰੇ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋਈ ਹੈ, ਜਦੋਂ ਕਿ ਇੱਕ ਬੱਚੇ ਅਤੇ ਇੱਕ ਔਰਤ ਸਣੇ ਹੋਰਨਾਂ ਲੋਕਾਂ ਦੇ ਵੀ ਜ਼ਖਮੀ ਹੋਣ ਦੀ ਸੂਚਨਾ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇਕ ਕਾਰ, ਟੂਰਿਸਟ ਬੱਸ 'ਚ ਟਕਰਾਉਣ ਤੋਂ ਬਾਅਦ ਇੱਕ ਹੋਰ ਕਾਰ 'ਚ ਜਾ ਟਕਰਾਈ।

ਇਸ ਕਾਰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਦੱਸਿਆ ਜਾ ਰਿਹਾ ਕਿ ਹਾਦਸੇ 'ਚ ਧਾਮੀਆਂ ਵਾਸੀ ਇੱਕ ਵਿਅਕਤੀ ਦੀ ਮੌਤ ਹੋ ਗਈ। ਫਿਲਹਾਲ ਮੌਕੇ 'ਤੇ ਪੁੱਜੀ ਪੁਲਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 


author

Babita

Content Editor

Related News