ਸੜਕ ਹਾਦਸੇ ’ਚ ਇਕ ਦੀ ਮੌਤ, ਇਕ ਜ਼ਖਮੀ
Saturday, Dec 14, 2024 - 11:26 AM (IST)
ਫਿਰੋਜ਼ਪੁਰ (ਖੁੱਲਰ) : ਮੱਲਾਂਵਾਲਾ ਚੌਂਕ ’ਚ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਮੱਲਾਂਵਾਲਾ ਪੁਲਸ ਨੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮਨਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਬੱਗੇ ਕੇ ਪਿੱਪਲ ਨੇ ਦੱਸਿਆ ਕਿ ਉਹ ਤੇ ਉਸ ਦਾ ਦੋਸਤ ਕੁਲਵਿੰਦਰ ਸਿੰਘ (45 ਸਾਲ) ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਬੱਗੇ ਕੇ ਪਿੱਪਲ ਮਿਤੀ 11 ਦਸੰਬਰ 2024 ਨੂੰ ਅੰਮ੍ਰਿਤਸਰ ਤੋਂ ਵਾਪਸ ਆਪਣੇਮੋਟਰਸਾਈਕਲ 'ਤੇ ਆ ਰਹੇ ਸੀ।
ਇਸ ਦੌਰਾਨ ਦੋਸ਼ੀ ਰਾਜਬੀਰ ਸਿੰਘ ਪੁੱਤਰ ਫੂਲ ਸਿੰਘ ਵਾਸੀ ਗੋਬਿੰਦ ਨਗਰੀ ਨੇ ਪਿੱਛੋਂ ਤੇਜ਼ ਰਫ਼ਤਾਰ ਨਾਲ ਲਿਆ ਕੇ ਆਪਣੀ ਸਕਾਰਪਿਓ ਗੱਡੀ ਸਾਡੇ ਵਿਚ ਮਾਰੀ ਅਤੇ ਆਪ ਗੱਡੀ ਛੱਡ ਕੇ ਫ਼ਰਾਰ ਹੋ ਗਿਆ। ਮਨਜੀਤ ਸਿੰਘ ਨੇ ਦੱਸਿਆ ਕਿ ਸਾਨੂੰ 108 ਵਾਲਿਆਂ ਨੇ ਸਿਵਲ ਹਸਪਤਾਲ ਦਾਖ਼ਲ ਕਰਾਇਆ, ਜੋ ਮੇਰੇ ਸਾਥੀ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਮੇਰੇ ਕਾਫੀ ਸੱਟਾਂ ਲੱਗੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਸਕਾਰਪਿਓ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।