ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
Wednesday, Jan 15, 2025 - 11:09 AM (IST)
ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਉਪ-ਮੰਡਲ ਫਾਜ਼ਿਲਕਾ ਅਧੀਨ ਆਉਂਦੇ ਪਿੰਡ ਬਹਿਕ ਖਾਸ ਕੋਲ ਬੀਤੀ ਰਾਤ ਇਕ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 2 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਸਬਜ਼ੀ ਵਿਕਰੇਤਾ ਆਪਣੇ ਜੁਗਾੜੂ ਵਾਹਨ ’ਤੇ ਸਬਜ਼ੀ ਵੇਚਣ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਉਨ੍ਹਾਂ ਦਾ ਵਾਹਨ ਖ਼ਰਾਬ ਹੋ ਗਿਆ ਸੀ, ਜਿਸ ਨੂੰ ਉਹ ਠੀਕ ਕਰ ਰਹੇ ਸਨ। ਜਿੱਥੇ ਪਿੱਛੇ ਤੋਂ ਆਏ ਇਕ ਤੇਜ਼ ਰਫ਼ਤਾਰ ਟਰਾਲੇ ਨੇ ਉਨ੍ਹਾਂ ਨੂੰ ਦਰੜ ਦਿੱਤਾ। ਇਸ ਦੌਰਾਨ ਬਲਵਿੰਦਰ ਸਿੰਘ ਨਾਂ ਦੇ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਰਾਮੂ ਅਤੇ ਸੰਦੀਪ ਨੂੰ ਗੰਭੀਰ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।