ਟਰੱਕ ਚਾਲਕ ਨੇ ਮਾਰੀ ਟੱਕਰ, ਵਿਅਕਤੀ ਦੀ ਮੌਤ

Wednesday, Oct 29, 2025 - 02:12 PM (IST)

ਟਰੱਕ ਚਾਲਕ ਨੇ ਮਾਰੀ ਟੱਕਰ, ਵਿਅਕਤੀ ਦੀ ਮੌਤ

ਖਰੜ (ਗਗਨਦੀਪ) : ਖਰੜ-ਕੁਰਾਲੀ ਮਾਰਗ ’ਤੇ ਪਿੰਡ ਖਾਨਪੁਰ ਨੇੜੇ ਵਾਪਰੇ ਹਾਦਸੇ ’ਚ ਵਿਅਕਤੀ ਦੀ ਮੌਤ ਹੋ ਗਈ। ਸਿਵਲ ਹਸਪਤਾਲ ’ਚ ਮੁਹੰਮਦ ਅਰਸ਼ਦ ਵਾਸੀ ਸਹਾਰਨਪੁਰ ਨੇ ਦੱਸਿਆ ਕਿ ਸੋਮਵਾਰ ਰਾਤ ਪਿਤਾ ਸ਼ਕੀਲ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਏ ਸਨ। ਜਦੋਂ ਉਹ ਫਲਾਈਓਵਰ ਨੇੜੇ ਸੜਕ ਪਾਰ ਕਰਨ ਲੱਗੇ ਤਾਂ ਅਚਾਨਕ ਤੇਜ਼ ਰਫ਼ਤਾਰ ਨਾਲ ਆਏ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ।

ਪਿਤਾ ਨੂੰ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਬੁਲਾਈ, ਪਰ 40 ਮਿੰਟਾਂ ਬਾਅਦ ਐਂਬੂਲੈਂਸ ਪਹੁੰਚੀ ਅਤੇ ਚਾਲਕ ਨੇ ਪਿਤਾ ਨੂੰ ਇਹ ਕਹਿ ਕੇ ਹਸਪਤਾਲ ਲਿਜਾਣ ਤੋਂ ਮਨ੍ਹਾ ਕਰ ਦਿੱਤਾ ਕਿ ਜ਼ਖ਼ਮੀਆਂ ਨੂੰ ਹੀ ਹਸਪਤਾਲ ਪਹੁੰਚਾਇਆ ਜਾਂਦਾ ਹੈ। ਇਸ ਤੋਂ ਬਾਅਦ ਕਿਸੇ ਤਰ੍ਹਾਂ ਪਿਤਾ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਹਾਦਸੇ ਤੋਂ ਬਾਅਦ ਮੁਲਜ਼ਮ ਟਰੱਕ ਸਮੇਤ ਫ਼ਰਾਰ ਹੋ ਗਿਆ ਸੀ, ਜਿਸ ਨੂੰ ਕਾਬੂ ਕਰ ਕੇ ਪੁਲਸ ਹਵਾਲੇ ਕੀਤਾ। ਪੁਲਸ ਨੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਨ ਮਗਰੋਂ ਪੋਸਟਮਾਰਟਮ ਕਰਵਾ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
 


author

Babita

Content Editor

Related News