ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

Saturday, Jan 10, 2026 - 05:27 PM (IST)

ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਜ਼ੀਰਾ (ਮਨਜੀਤ ਢਿੱਲੋਂ, ਰਾਜੇਸ਼ ਢੰਡ) : ਇੱਥੇ ਜ਼ੀਰਾ-ਫਿਰੋਜ਼ਪੁਰ ਰੋਡ 'ਤੇ ਵਾਪਰੇ ਸੜਕ ਹਾਦਸੇ ਵਿਚ ਇੱਕ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਨਛੱਤਰ ਸਿੰਘ (53 ਸਾਲ) ਪੁੱਤਰ ਗੁਰਨੇਕ ਸਿੰਘ ਵਾਸੀ ਪਿੰਡ ਮੱਲੋ ਕੇ ਇੰਟਰਲਾਕ ਟਾਇਲ ਫੈਕਟਰੀ ਪਿੰਡ ਫੇਰੋਕੇ ਵਿਖੇ ਕੰਮ ਕਰਦਾ ਸੀ। ਬੀਤੀ ਦੇਰ ਸ਼ਾਮ ਉਹ ਇੰਟਰਲਾਕ ਟਾਇਲ ਫੈਕਟਰੀ ਤੋਂ ਕੰਮ ਕਰਨ ਉਪਰੰਤ ਆਪਣੇ ਪਿੰਡ ਮੱਲੋ ਕੇ ਮੋਟਰਸਾਈਕਲ 'ਤੇ ਵਾਪਸ ਜਾ ਰਿਹਾ ਸੀ।

ਜਦ ਉਹ ਜ਼ੀਰਾ ਨਜ਼ਦੀਕ ਸੁਖਮਨੀ ਹਸਪਤਾਲ ਜ਼ੀਰਾ ਦੇ ਨੇੜੇ ਪਹੁੰਚਿਆਂ ਤਾਂ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਨਛੱਤਰ ਸਿੰਘ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਬਾਰੇ ਪਤਾ ਲੱਗਣ 'ਤੇ ਥਾਣਾ ਸਿਟੀ ਜ਼ੀਰਾ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਬਣਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News