ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਮੌਤ, ਮਾਮਲਾ ਦਰਜ

Wednesday, Feb 04, 2026 - 02:57 PM (IST)

ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਮੌਤ, ਮਾਮਲਾ ਦਰਜ

ਗੁਰੂਹਰਸਹਾਏ (ਸਿਕਰੀ) : ਗੁਰੂਹਰਸਹਾਏ ਤੋਂ ਪਿੰਡ ਹਾਕੇ ਵਾਲਾ ਵਿਖੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਲੱਖੋਕੇ ਬਹਿਰਾਮ ਪੁਲਸ ਨੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਰਨਜੀਤ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀ ਹਾਕੇ ਵਾਲਾ ਨੇ ਦੱਸਿਆ ਕਿ ਮਿਤੀ 2 ਫਰਵਰੀ 2026 ਨੂੰ ਉਸ ਦਾ ਭਰਾ ਅਮਨਦੀਪ ਸਿੰਘ ਗੁਰੂਹਰਸਹਾਏ ਤੋਂ ਪਿੰਡ ਹਾਕੇ ਵਾਲਾ ਆ ਰਿਹਾ ਸੀ ਤਾਂ ਰਸਤੇ ਵਿਚ ਪਿੰਡ ਅਲਫੂ ਕੇ ਤੋਂ ਅੱਧਾ ਕਿਲੋਮੀਟਰ ਅੱਗੇ ਫਿਰੋਜ਼ਪੁਰ ਵਾਲੀ ਸਾਈਡ ਕਿਸੇ ਅਣਪਛਾਤੇ ਵ੍ਹੀਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ।

ਇਸ ਨੂੰ ਅਮਨਦੀਪ ਹਸਪਤਾਲ ਮੱਲਵਾਲ ਦਾਖ਼ਲ ਕਰਵਾਇਆ ਗਿਆ, ਜਿਸ ਦੀ ਦੌਰਾਨੇ ਇਲਾਜ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਣਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


author

Babita

Content Editor

Related News