ਵੀਰੇ ਦੇ ਗੁੱਟ ''ਤੇ ਰੱਖੜੀ ਬੰਨ੍ਹਣ ਆਈਆਂ ਭੈਣਾਂ ਰਹਿ ਗਈਆਂ ਉਡੀਕਦੀਆਂ, ਭਰਾ ਦੁਨੀਆ ਨੂੰ ਕਹਿ ਗਿਆ ਅਲਵਿਦਾ

Tuesday, Aug 20, 2024 - 02:54 AM (IST)

ਸਿੱਧਵਾਂ ਬੇਟ (ਚਾਹਲ)- ਰੱਖੜੀ ਵਾਲੇ ਦਿਨ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਰੱਖੜੀ 'ਤੇ ਸਾਮਾਨ ਖਰੀਦਣ ਲਈ ਪਿੰਡ ਤੋਂ ਸ਼ਹਿਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਲੀਲ੍ਹਾ ਮੇਘ ਸਿੰਘ ਵਾਸੀ ਦੋ ਭੈਣਾਂ ਦਾ ਭਰਾ ਕੁਲਵਿੰਦਰ ਸਿੰਘ (30) ਮੋਟਰਸਾਈਕਲ ’ਤੇ ਜਗਰਾਉਂ ਨੂੰ ਸਾਮਾਨ ਲੈਣ ਜਾ ਰਿਹਾ ਸੀ। 

ਇਸ ਦੌਰਾਨ ਰਸਤੇ ਵਿਚ ਜਗਰਾਉਂ-ਸਿਧਵਾਂ ਬੇਟ ਰੋਡ ’ਤੇ ਸਵੱਦੀ ਖੁਰਦ ਨੇੜੇ ਜਗਰਾਉਂ ਵੱਲੋਂ ਆ ਰਹੀ ਇਕ ਫੋਰਡ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਕੁਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਜਗਰਾਉਂ ਦੇ ਮੁਖੀ ਸੁਰਜੀਤ ਸਿੰਘ ਦੀ ਅਗਵਾਈ 'ਚ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ।  

ਇਹ ਵੀ ਪੜ੍ਹੋ- ਕੋਲਕਾਤਾ ਰੇਪ ਤੇ ਕਤਲ ਮਾਮਲੇ 'ਚ ਮਹਿਲਾ ਡਾਕਟਰ ਦੇ ਮਾਪਿਆਂ ਦਾ ਵੱਡਾ ਬਿਆਨ, ਕੀਤੇ ਕਈ ਅਹਿਮ ਖੁਲਾਸੇ

ਉਨ੍ਹਾਂ ਨੇ ਮ੍ਰਿਤਕ ਕੁਲਵਿੰਦਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਹਾਦਸਾਗ੍ਰਸਤ ਵਾਹਨ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਇਸ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਰੱਖੜੀ ਦੇ ਪਵਿੱਤਰ ਦਿਨ ਉਸ ਦੀਆਂ ਦੋਵੇਂ ਭੈਣਾਂ ਭਰਾ ਕੁਲਵਿੰਦਰ ਦੇ ਰੱਖੜੀ ਬੰਨ੍ਹਣ ਆਈਆਂ ਸਨ। ਇਸ ਹਾਦਸੇ ਨਾਲ ਜਿੱਥੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ, ਉੱਥੇ ਹੀ ਪਰਿਵਾਰ ਵਾਲਿਆਂ ਦਾ ਵੀ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

ਇਹ ਵੀ ਪੜ੍ਹੋ- ਸ਼ਗਨਾਂ ਵਾਲੇ ਦਿਨ ਬੁਝ ਗਿਆ ਘਰ ਦਾ ਚਿਰਾਗ, 'ਆ ਕੇ ਰੱਖੜੀ ਬੰਨ੍ਹਾਉਂਦਾ...' ਕਹਿ ਕੇ ਗਿਆ ਮੁੜ ਨਾ ਆਇਆ ਨੌਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News