ਪੈਦਲ ਜਾ ਰਹੇ ਨੌਜਵਾਨ ਨੂੰ ਪਿੱਛੋਂ ਆ ਰਹੀ ਕ੍ਰੇਨ ਨੇ ਕੁਚਲਿਆ, ਮੌਕੇ ''ਤੋ ਹੋ ਗਈ ਮੌਤ, ਘਟਨਾ ਸੀ.ਸੀ.ਟੀ.ਵੀ. ''ਚ ਕੈਦ

06/29/2024 3:35:42 AM

ਸਾਹਨੇਵਾਲ/ਕੁਹਾੜਾ (ਜਗਰੂਪ)- ਥਾਣਾ ਕੂੰਮ ਕਲਾਂ ਅਧੀਨ ਆਉਂਦੇ ਕੋਹਾੜਾ-ਮਾਛੀਵਾੜਾ ਰੋਡ ’ਤੇ ਇਕ ਪੈਦਲ ਜਾਂਦੇ ਵਿਅਕਤੀ ਨੂੰ ਕ੍ਰੇਨ ਨੇ ਕੁਚਲ ਦਿੱਤਾ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕ੍ਰੇਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪਰ ਘਟਨਾ ਸੀ.ਸੀ.ਟੀ.ਵੀ. ਕੈਮਰੇ ’ਚ ਕੈਦ ਹੋ ਗਈ। ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ ਉਰਫ਼ ਵਿੱਕੀ (42) ਪੁਰਾਣਾ ਬਾਜ਼ਾਰ ਸਾਹਨੇਵਾਲ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਥਾਣਾ ਕੂੰਮ ਕਲਾਂ ਦੀ ਪੁਲਸ ਨੇ ਦੱਸਿਆ ਕਿ ਬੀਤੀ 27 ਜੂਨ ਨੂੰ ਗੁਰਦੀਪ ਸਿੰਘ ਪੁੱਤਰ ਪਰਸਨ ਸਿੰਘ ਵਾਸੀ ਪੁਰਾਣਾ ਬਾਜ਼ਾਰ ਸਾਹਨੇਵਾਲ ਨੈਕਸੋ ਫੈਕਟਰੀ ’ਚ ਕੰਮ ਕਰਦਾ ਸੀ। ਉਹ ਆਪਣੇ ਕਿਸੇ ਘਰੇਲੂ ਕੰਮ-ਕਾਰ ਲਈ ਪੈਦਲ ਜਾ ਰਿਹਾ ਸੀ, ਜਿਸ ਨੂੰ ਪਿੱਛੋਂ ਆ ਰਹੀ ਕ੍ਰੇਨ ਦੇ ਚਾਲਕ ਨੇ ਲਾਪ੍ਰਵਾਹੀ ਨਾਲ ਟੱਕਰ ਮਾਰ ਦਿੱਤੀ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਫ਼ੋਨ ਕਿਨਾਰੇ 'ਤੇ ਰੱਖ ਨੌਜਵਾਨ ਨੇ Niagara Falls 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਦੀਪ ਸਿੰਘ ਵਿਆਹਿਆ ਸੀ, ਜਿਸ ਦੇ 2 ਬੱਚੇ ਇਕ ਬੇਟਾ ਅਤੇ ਇਕ ਬੇਟੀ ਸੀ। ਥਾਣਾ ਮੁਖੀ ਕੁਲਵੀਰ ਸਿੰਘ ਨੇ ਦੱਸਿਆ ਕਿ ਬੇਸ਼ੱਕ ਕ੍ਰੇਨ ਚਾਲਕ ਟੱਕਰ ਮਾਰ ਕੇ ਫਰਾਰ ਹੋ ਗਿਆ ਪਰ ਉਸ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ, ਜਿਸ ਦੇ ਆਧਾਰ ’ਤੇ ਉਸ ਦੀ ਪਛਾਣ ਕਰ ਕੇ ਉਸ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਕੂੰਮ ਕਲਾਂ ਦੀ ਪੁਲਸ ਨੇ ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਦੇ ਬਿਆਨਾਂ ’ਤੇ ਕੇਸ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- 'ਫੋਕੀ ਟੌਹਰ' ਬਣਾਉਣ ਲਈ ਖ਼ਰੀਦ ਲਿਆਇਆ 'ਨਕਲੀ' ਬੰਦੂਕ, ਗੁਆਂਢੀਆਂ ਨੇ ਪੁਲਸ ਬੁਲਾ ਕੇ ਕਰਵਾ'ਤੇ ਹੱਥ ਖੜ੍ਹੇ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News