ਆਸਟ੍ਰੇਲੀਆ ਤੋਂ ਆਈ ਮੰਦਭਾਗ ਖ਼ਬਰ, ਪਤਨੀ ਕੋਲ ਗਏ ਪਤੀ ਦੀ ਭੇਤਭਰੀ ਹਾਲਤ ''ਚ ਹੋਈ ਮੌਤ

Sunday, Jun 23, 2024 - 03:09 AM (IST)

ਆਸਟ੍ਰੇਲੀਆ ਤੋਂ ਆਈ ਮੰਦਭਾਗ ਖ਼ਬਰ, ਪਤਨੀ ਕੋਲ ਗਏ ਪਤੀ ਦੀ ਭੇਤਭਰੀ ਹਾਲਤ ''ਚ ਹੋਈ ਮੌਤ

ਪਟਿਆਲਾ- ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਟਿਆਲਾ ਦੇ ਸੰਤ ਹਜ਼ਾਰਾ ਸਿੰਘ ਨਗਰ ਦੇ ਰਹਿਣ ਵਾਲੇ 30 ਸਾਲਾ ਨਵਨਿੰਦਰ ਸਿੰਘ ਦੀ ਭੇਤਭਰੀ ਹਾਲਤ 'ਚ ਮੌਤ ਹੋ ਗਈ ਹੈ। 

ਇਸ ਬਾਰੇ ਜਦੋਂ ਮ੍ਰਿਤਕ ਨੌਜਵਾਨ ਦੀ ਮਾਤਾ ਮਨਜੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਾਲ 2019 'ਚ ਆਪਣੀ ਨੂੰਹ ਕੁਲਵਿੰਦਰ ਕੌਰ ਨੂੰ 30 ਲੱਖ ਰੁਪਏ ਖ਼ਰਚ ਕੇ ਆਸਟ੍ਰੇਲੀਆ ਭੇਜਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਪੁੱਤਰ ਇਸ ਸਾਲ ਫਰਵਰੀ ਮਹੀਨੇ ਉਸ ਕੋਲ ਗਿਆ ਸੀ। ਪਰ ਜਦੋਂ ਉਹ ਕੁਲਵਿੰਦਰ ਕੋਲ ਪਹੁੰਚਿਆ ਤਾਂ ਉਸ ਨੇ ਨਵਨਿੰਦਰ ਨਾਲ ਰਹਿਣ ਤੋਂ ਇਨਕਾਰ ਕਰ ਦਿੱਤਾ ਤੇ ਉਸ ਨੂੰ ਧਮਕੀਆਂ ਵੀ ਦਿੱਤੀਆਂ, ਜਿਸ ਕਾਰਨ ਉਹ ਪਰੇਸ਼ਾਨ ਰਹਿਣ ਲੱਗਾ, ਜਿਸ ਤੋਂ ਬਾਅਦ ਉਸ ਦੀ ਭੇਤਭਰੇ ਹਾਲਤ 'ਚ ਮੌਤ ਹੋ ਗਈ।

ਇਹ ਵੀ ਪੜ੍ਹੋ- ਮੋਗਾ 'ਚ ਹੋਇਆ ਵੱਡਾ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਪਤੀ-ਪਤਨੀ ਨੂੰ ਮਾਰੀ ਟੱਕਰ, ਅੱਗੇ ਜਾਂਦੀ ਰੇਹੜੀ ਨੂੰ ਵੀ ਠੋਕਿਆ

ਉਨ੍ਹਾਂ ਅੱਗੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵਨਿੰਦਰ ਦੀ ਮੌਤ ਦੀ ਜ਼ਿੰਮੇਦਾਰ ਉਸ ਦੀ ਪਤਨੀ ਕੁਲਵਿੰਦਰ ਕੌਰ ਹੈ ਤੇ ਉਸ ਨੂੰ ਵਾਪਸ ਭਾਰਤ ਸੱਦ ਕੇ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ 25 ਜੂਨ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਆਵੇਗੀ, ਜਿਸ ਤੋਂ ਬਾਅਧ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਮ੍ਰਿਤਕ ਨਵਨਿੰਦਰ ਆਪਣੇ ਪਿੱਛੇ 5 ਸਾਲਾ ਧੀ ਨੂੰ ਵੀ ਛੱਡ ਗਿਆ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News